23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਤਰਨ ਤਾਰਨ ਵਿਖੇ ਹੋਏ ਕਤਲ ਦੇ ਮਾਮਲੇ ਵਿਚ ਲੋੜੀਂਦਾ ਵਿਅਕਤੀ ਏ.ਜੀ.ਟੀ.ਐੱਫ. ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਕਾਬੂ <br/>

Ad Position 21
No active advertisement
ਅਜੀਤ ਡੈਸਕ 07-09-2025
ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)- ਮਾਰਚ 2025 ਵਿਚ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਨਜ਼ਦੀਕ 2 ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਜਗਦੀਪ ਮੌਲਾ ਦੇ ਮਾਮਲੇ ਵਿਚ ਏ.ਜੀ.ਟੀ.ਐੱਫ. ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਇਸ ਮਾਮਲੇ ਵਿਚ ਲੋੜੀਦੇ ਅਰਸ਼ਦੀਪ ਸਿੰਘ ਉਰਫ ਅਰਸ਼ ਵਾਸੀ ਬਾਠ ਕਾਬੂ ਕਰ ਲਿਆ ਹੈ | ਜਦਕਿ ਇਸਦਾ ਇਕ ਸਾਥੀ ਰਾਹੁਲ ਸਿੰਘ ਨੂੰ ਏ.ਜੀ.ਟੀ.ਐੱਫ ਵਲੋਂ ਪਹਿਲਾਂ ਹੀ ਪੁਲਿਸ ਮੁਕਾਬਲੇ ਦੌਰਾਨ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਨੂੰ ਥਾਣਾ ਸਿਟੀ ਤਰਨ ਤਾਰਨ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ, ਜਿਥੇ ਉਸ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਏ.ਜੀ.ਟੀ.ਐੱਫ. ਦੇ ਏ.ਆਈ.ਜੀ ਸੰਦੀਪ ਗੋਇਲ ਨੇ ਦੱਸਿਆ ਕਿ 5 ਮਾਰਚ 2025 ਨੂੰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਸਰਾਂ ਨਜ਼ਦੀਕ ਮੋਟਰਸਾਈਕਲ 'ਤੇ ਜਾ ਰਹੇ ਜਗਦੀਪ ਸਿੰਘ ਮੌਲਾ ਨੂੰ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਕਰ ਦਿੱਤਾ ਸੀ | ਉਸ ਸਮੇਂ ਪੁਲਿਸ ਨੇ 6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ | ਇਸ ਮਾਮਲੇ ਦੀ ਜਾਂਚ ਦੌਰਾਨ ਏ.ਜੀ.ਟੀ.ਐੱਫ. ਨੇ ਇਸ ਕਤਲ ਵਿਚ ਲੋੜੀਦੇ ਪ੍ਰਮੁੱਖ ਵਿਅਕਤੀ ਰਾਹੁਲ ਸਿੰਘ ਨੂੰ ਇਕ ਪੁਲਿਸ ਮੁਕਾਬਲੇ ਤੋਂ ਬਾਅਦ ਗਿ੍ਫ਼ਤਾਰ ਕਰ ਲਿਆ ਸੀ | ਜਿਥੇ ਉਸ ਦੀ ਲੱਤ ਵਿਚ ਗੋਲੀ ਲੱਗੀ ਸੀ | ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਗਿ੍ਫ਼ਤਾਰ ਹੋ ਚੁੱਕੇ ਰਾਹੁਲ ਸਿੰਘ ਨੇ ਜਗਦੀਪ ਮੌਲਾ ਨੂੰ ਗੋਲੀ ਮਾਰੀ ਸੀ ਜਦਕਿ ਅਰਸ਼ਦੀਪ ਸਿੰਘ ਮੋਟਰਸਾਈਕਲ ਚਲਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਅਰਸ਼ਦੀਪ ਸਿੰਘ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਕੇਸ ਸੰਬੰਧੀ ਇਸ ਪਾਸੋਂ ਹੋਰ ਵੀ ਜਾਣਕਾਰੀ ਮਿਲਣ ਦੀ ਆਸ ਹੈ | ਵਰਨਣਯੋਗ ਹੈ ਕਿ ਇਸ ਕਤਲ ਮਾਮਲੇ ਵਿਚ ਉਸ ਸਮੇਂ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਕਾਤਲ ਉਕਤ ਗਿ੍ਫ਼ਤਾਰ ਕੀਤੇ ਗਏ ਦੋਵੇ ਵਿਅਕਤੀ ਪਾਏ ਗਏ |

Ad Position 22
No active advertisement
ਪਿਛਲੀ ਖ਼ਬਰ ਭੁਪੇਸ਼ ਬਘੇਲ, ਚਰਨਜੀਤ ਚੰਨੀ, ਰਾਜਾ ਵੜਿੰਗ ਅਤੇ ਸਿੱਕੀ ਵਲੋਂ ਪਿੰਡ ਧੂੰਦਾ ਵਿਖੇ ਹੜ੍ਹ ਪੀੜਤ ਲੋਕਾਂ ਨਾਲ ਕੀਤੀ ਗੱਲਬਾਤ... ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਏਰੀਏ ਵਿਚ ਲਗਾਏ ਮੈਡੀਕਲ ਕੈਂਪ <br/>
Ad Position 24