23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਾਲਾਨਾ ਜੋੜ ਮੇਲੇ ਨੂੰ ਮੁੱਖ ਰੱਖਦੇ ਹੋਏ ਨਗਰ ਦੀਆਂ ਸਭਾ ਸੁਸਾਇਟੀਆਂ ਵਲੋਂ ਸ੍ਰੀ ਬਾਉਲੀ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਕੀਤੀ ਸਫਾਈ <br/>

Ad Position 21
No active advertisement
ਅਜੀਤ ਡੈਸਕ 07-09-2025
ਗੋਇੰਦਵਾਲ ਸਾਹਿਬ, 6 ਸਤੰਬਰ (ਸਕੱਤਰ ਸਿੰਘ ਅਟਵਾਲ)- ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੇ ਸੰਬੰਧ ਵਿਚ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ 451ਸਾਲਾ ਸ਼ਤਾਬਦੀ ਦੇ ਰੂਪ ਵਿਚ ਵਿਸ਼ਵ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ, ਸ਼ਮਸ਼ਾਨਘਾਟ ਕਮੇਟੀ ਅਤੇ ਸ੍ਰੀ ਗੁਰੂ ਅਮਰਦਾਸ ਸੇਵਾ ਸੁਸਾਇਟੀ ਗੋਇੰਦਵਾਲ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨੂੰ ਜਾਂਦੇ ਮੇਨ ਰਸਤਿਆਂ ਅਤੇ ਚੌਂਕਾਂ ਦੀ ਸਾਫ-ਸਫਾਈ ਦੀ ਸੇਵਾ ਨਿਭਾਈ | ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਗੁਰਨਾਮ ਸਿੰਘ ਲਾਡੀ, ਪ੍ਰਧਾਨ ਗੁਰਮੀਤ ਸਿੰਘ ਆਦੀਵਾਲ ਅਤੇ ਸ਼ਮਸ਼ਾਨਘਾਟ ਕਮੇਟੀ ਦੇ ਪ੍ਰਧਾਨ ਬਾਵਾ ਰਣਜੀਤ ਸਿੰਘ ਲੱਕੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਦੋਵੇਂ ਸੁਸਾਇਟੀਆਂ ਵਲੋਂ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਅਤੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਨੂੰ ਜਾਂਦੇ ਮੁੱਖ ਰਸਤਿਆਂ ਅਤੇ ਚੌਂਕਾਂ ਦੀ ਸਾਫ-ਸਫਾਈ ਦੀ ਸੇਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਆਰੰਭ ਕੀਤੀ ਜਾਂਦੀ ਹੈ ਅਤੇ ਸਾਲਾਨਾ ਜੋੜ ਮੇਲਾ ਬੀਤ ਜਾਣ ਦੇ ਬਾਅਦ ਵੀ ਨਿਭਾਈ ਜਾਂਦੀ ਹੈ | ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਵਰਿੰਦਰ ਸਿੰਘ ਜੋਤੀ ਨੇ ਨਗਰ ਗੋਇੰਦਵਾਲ ਸਾਹਿਬ ਦੀਆਂ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਦੁਨੀਆ ਭਰ ਤੋਂ ਸੰਗਤ ਨੇ ਦਰਸ਼ਨ ਕਰਨ ਲਈ ਆਉਂਦੀਆ ਹਨ ਅਤੇ ਆਪਾਂ ਸਭ ਰਲ ਕੇ ਆਪਣੇ ਗਲੀ ਮੁਹੱਲਿਆਂ ਅਤੇ ਰਸਤਿਆਂ ਵਿਚ ਸਾਫ-ਸਫਾਈ ਦੀ ਸੇਵਾ ਨਿਭਾਈਏ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੀਏ | ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਠੇਕੇਦਾਰ, ਜਨਰਲ ਸਕੱਤਰ ਅੰਗਰੇਜ਼ ਸਿੰਘ ਕੈਰੋਂ, ਸਕੱਤਰ ਬਲਦੇਵ ਸਿੰਘ ਠੇਕੇਦਾਰ, ਸ਼ਮਸ਼ਾਨਘਾਟ ਕਮੇਟੀ ਦੇ ਡਾ. ਸੰਤੋਖ ਸਿੰਘ ਖਹਿਰਾ, ਮੈਂਬਰ ਪੰਚਾਇਤ ਸ਼ੇਰ ਸਿੰਘ ਰਾਠੌਰ, ਨੰਬਰਦਾਰ ਅਮਰਜੀਤ ਸਿੰਘ, ਸੁਸ਼ੀਲ ਕੁਮਾਰ ਐੱਸ.ਕੇ., ਡਾ. ਜੋਗਿੰਦਰ ਸਿੰਘ ਲੈਬੋਰਟਰੀ ਵਾਲੇ, ਜੋਤੀ ਚਾਵਲਾ, ਅਮਰਜੀਤ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਜੋਸਨ, ਮਨਜੀਤ ਸਿੰਘ ਮੱਲ੍ਹੀ, ਜਸਪਾਲ ਸਿੰਘ, ਹਰਦਿਆਲ ਸਿੰਘ ਕੰਗ, ਗੁਰਅਵਤਾਰ ਸਿੰਘ ਬੱਬੂ ਭਲਵਾਨ, ਰਣਜੀਤ ਸਿੰਘ, ਬਾਬਾ ਨਿਹਾਲ ਸਿੰਘ ਕਥਾਵਾਚਕ, ਹਰਭਜਨ ਸਿੰਘ ਸਰਾ,ਗੁਰਜੰਟ ਸਿੰਘ, ਲਾਡੀ ਸਿੰਘ, ਸੁਖਵਿੰਦਰ ਸਿੰਘ ਠੇਕੇਦਾਰ, ਹਰਦੀਪ ਸਿੰਘ ਰੌਣਕੀ, ਮਨਪ੍ਰੀਤ ਸਿੰਘ ਸ਼ੈਲੀ ਆਦਿ ਅਹੁਦੇਦਾਰਾਂ ਵਲੋਂ ਸੇਵਾ ਨਿਭਾਈ ਗਈ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਹੋਈ ਬਰਬਾਦੀ ਦਾ ਯੋਗ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਦਿੱਤਾ ਜਾਵੇ - ਦਰਾਜਕੇ <br/> ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸੰਘਰਸ਼ਾਂ ਦੀ ਲਾਮਬੰਦੀ ਲਈ ਕੀਤੀ ਸਾਂਝੀ ਮੀਟਿੰਗ <br/>
Ad Position 24