23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਡੋਰੀ ਰਣ ਸਿੰਘ ਦਾ ਸਾਬਕਾ ਸਰਪੰਚ ਤੇ ਮੌਜੂਦਾ ਮੈਂਬਰ ਸ਼੍ਰੌਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਾਬਕਾ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨਾਲ ਕੰਚਨਪ੍ਰੀਤ ਕੌਰ, ਮਨਜਿੰਦਰ ਸਿੰਘ ਐਮਾ ਅਤੇ ਦਲਜੀਤ ਸਿੰਘ ਐਮਾ | ਤਸਵੀਰ: ਸੁਖਦੇਵ ਸਿੰਘ <br/> 07-09-2025
ਝਬਾਲ, 6 ਸਤੰਬਰ (ਸੁਖਦੇਵ ਸਿੰਘ)—ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡਾ ਬਲ ਮਿਲਿਆ ਜਦ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਮਨਜਿੰਦਰ ਸਿੰਘ ਐਮਾ, ਡਾਇਰੈਕਟਰ ਦਲਜੀਤ ਸਿੰਘ ਐਮਾ ਅਤੇ ਨਿਸ਼ਾਨ ਸਿੰਘ ਵਪਾਰੀ ਐਮਾ ਖੁਰਦ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਵਿਚ ਪਿੰਡ ਪੰਡੋਰੀ ਰਣ ਸਿੰਘ ਦੇ ਸਾਬਕਾ ਸਰਪੰਚ ਚਰਨਜੀਤ ਸਿੰਘ ਅਤੇ ਮੌਜੂਦਾ ਪੰਚਾਇਤ ਮੈਂਬਰ ਸ਼ਾਮਿਲ ਹੋਏ | ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਦੀ ਅਗਵਾਈ ਵਿਚ ਉਕਤ ਸਰਪੰਚ ਅਤੇ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਜਿਥੇ ਸ਼ਾਮਿਲ ਹੋਣ ਵਾਲਿਆਂ ਨੂੰ ਸੁਖਬੀਰ ਸਿੰਘ ਨੇ ਜੀ ਆਇਆਂ ਆਖਦਿਆਂ ਉਨ੍ਹਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਅੰਦਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਲਾਅਰਿਆਂ ਤੋਂ ਪੂਰੀ ਤਰ੍ਹਾਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ 2027 ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਵੱਡਾ ਫਤਵਾ ਦੇਣਗੇ ਅਤੇ ਪੰਜਾਬ ਦੇ ਨਾਲ ਨਾਲ ਪੰਜਾਬ ਦੀ ਲੁੱਟ ਵਿਚ ਸ਼ਾਮਿਲ ਦਿੱਲੀ ਦੇ ਆਗੂਆਂ ਤੋਂ ਇਕ-ਇਕ ਪਾਈ ਦਾ ਹਿਸਾਬ ਲਿਆ ਜਾਵੇਗਾ | ਇਸ ਮੌਕੇ ਕੰਚਨਪ੍ਰੀਤ ਕੌਰ ਨੇ ਸੁਖਬੀਰ ਸਿੰਘ ਬਾਦਲ ਨੂੰ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਹਰਜੀਤ ਸਿੰਘ, ਮੈਂਬਰ ਸੁਖਚੈਨ ਸਿੰਘ ਪਹਿਲਵਾਨ, ਮੈਂਬਰ ਸੰਤੋਸ਼ ਬੀਰ ਸਿੰਘ, ਮੈਂਬਰ ਲਖਵਿੰਦਰ ਸਿੰਘ ਰੰਧਾਵਾ, ਮੈਂਬਰ ਸਕੱਤਰ ਸਿੰਘ, ਮੈਂਬਰ ਗੁਰਮੇਜ ਸਿੰਘ, ਮੈਂਬਰ ਮਨਜਿੰਦਰ ਸਿੰਘ, ਮੈਂਬਰ ਬਚਿੱਤਰ ਸਿੰਘ, ਕੁਲਦੀਪ ਸਿੰਘ ਰੰਧਾਵਾ, ਮਨਜਿੰਦਰ ਸਿੰਘ ਮੰਨਾਈ, ਗੁਰਚੇਤਨ ਸਿੰਘ, ਜਥੇਦਾਰ ਸੁਰਜੀਤ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਗੁਰਪਿੰਦਰ ਸਿੰਘ, ਰਣਜੀਤ ਸਿੰਘ,

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਅਗਲੀ ਖ਼ਬਰ ਤਰਨ ਤਾਰਨ ਸ਼ਹਿਰ ਵਿਚ ਹੈਾਡਲੂਮ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ <br/>
Ad Position 24