23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ

Ad Position 21
No active advertisement
ਅਜੀਤ ਡੈਸਕ 07-09-2025
ਤਰਨ ਤਾਰਨ, 6 ਸਤੰਬਰ (ਪਰਮਜੀਤ ਜੋਸ਼ੀ)-ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਫਿਰ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਦੀ ਚੈਕਿੰਗ ਦੌਰਾਨ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਇਕ ਹਵਾਲਾਤੀ ਸਮੇਤ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 1 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਰਾਜਾ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਚੋਹਲਾ ਸਾਹਿਬ ਪਾਸੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਇਸੇ ਤਰ੍ਹਾਂ 3 ਸਤੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਵੱਖ-ਵੱਖ ਬੈਰਕਾਂ ਵਿਚੋਂ 5 ਕੀਪੈਡ ਮੋਬਾਈਲ ਫੋਨ, 2 ਟੱਚ ਮੋਬਾਈਲ ਫੋਨ, 2 ਸਿੰਮ, 6 ਮੋਬਾਈਲ ਚਾਰਜਰ, 1 ਪੈਕੇਟ ਸਿਗਰੇਟ, 8 ਕੂਲ ਲਿਪ ਪੁੜੀਆਂ ਬਰਾਮਦ ਹੋਈਆਂ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ ਹਵਾਲਾਤੀ ਸਮੇਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਜੇਲ੍ਹ ਵਿਚ ਇਹ ਸਾਮਾਨ ਕਿਸ ਤਰ੍ਹਾਂ ਪਹੁੰਚਿਆ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਪੰਡੋਰੀ ਰਣ ਸਿੰਘ ਦਾ ਸਾਬਕਾ ਸਰਪੰਚ ਤੇ ਮੌਜੂਦਾ ਮੈਂਬਰ ਸ਼੍ਰੌਮਣੀ ਅਕਾਲੀ ਦਲ 'ਚ ਸ਼ਾਮਿਲ <br/>
Ad Position 24