23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੁਆਰਡੀਨੇਟਰ ਯੁੱਧਵੀਰ ਸਰਲੀ ਵਲੋਂ ਬਲਾਕ ਪ੍ਰਧਾਨ ਤੂਤ ਦੀ ਮੌਤ 'ਤੇ ਅਫ਼ਸੋਸ ਪ੍ਰਗਟ

Ad Position 21
No active advertisement
ਅਜੀਤ ਡੈਸਕ 07-09-2025
ਮੀਆਂਵਿੰਡ, 6 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਬੀਤੇ ਦਿਨਾਂ ਤੋਂ ਵਿਦੇਸ਼ ਦੌਰੇ 'ਤੇ ਗਏ ਹੋਏ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਕੁਆਰਡੀਨੇਟਰ ਯੁੱਧਵੀਰ ਸਿੰਘ ਸਰਲੀ ਨੇ ਆਪਣੇ ਗ੍ਰਹਿ ਪਰਤਣ ਉਪਰੰਤ ਆਪਣੀ ਪਾਰਟੀ ਦੇ ਸੀਨੀਅਰ ਆਗੂ ਬਲਾਕ ਪ੍ਰਧਾਨ ਗੁਰਮੇਲ ਸਿੰਘ ਸਾਬਕਾ ਸਰਪੰਚ ਤੂਤ ਦੀ ਹੋਈ ਮੌਤ 'ਤੇ ਅਫਸੋਸ ਪ੍ਰਗਟ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਹੋ ਗਿਆ | ਪਿਛਲੇ ਤਿੰਨ ਸਾਲਾਂ ਤੋਂ ਸ਼ਰੇਆਮ ਕਤਲ, ਲੁੱਟਖੋਹ ਹੋ ਰਹੀ ਹੈ ਪਰ ਸਰਕਾਰ ਇਸ ਸਾਰਿਆਂ ਉੱਤੇ ਕਾਬੂ ਪਾਉਣ ਲਈ ਗੰਭੀਰ ਨਹੀਂ | ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਜਲਦ ਤੋਂ ਜਲਦ ਮੁਲਜਮਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਕੀਤਾ ਹੈ | ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਦੀ ਮੌਤ ਨਾਲ ਜਿੱਥੇ ਪਰਿਵਾਰ ਲਈ ਬਹੁਤ ਵੱਡਾ ਸਦਮਾ ਹੈ, ਉੱਥੇ ਹੀ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ
Ad Position 24