23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 07-09-2025
ਖਾਲੜਾ, 6 ਸਤੰਬਰ (ਜੱਜਪਾਲ ਸਿੰਘ ਜੱਜ)- ਮਗਰਲੀ ਕਈ ਦਿਨਾਂ ਤੋਂ ਪੰਜਾਬ ਅੰਦਰ ਦਰਿਆਵਾਂ ਅੰਦਰ ਆਏ ਹੜਾਂ ਵਲੋਂ ਮਚਾਈ ਤਬਾਹੀ ਕਾਰਨ ਬਹੁਤ ਵੱਡੀ ਗਿਣਤੀ ਵਿੱਚ ਲੋਕਾਂ ਦੇ ਜਾਨੀ ਅਤੇ ਮਾਲੀ ਹੋਏ ਨੁਕਸਾਨ ਨੂੰ ਮਹਿਸੂਸ ਕਰਦਿਆਂ ਸਮੁੱਚੇ ਪੰਜਾਬ ਅੰਦਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਲੋਕਾਂ ਵੱਲ ਸਹਾਇਤਾ ਦਾ ਹੱਥ ਵਧਾਇਆ ਜਾ ਰਿਹਾ ਹੈ ਅਤੇ ਇਸੇ ਕੜੀ ਤਹਿਤ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਗੁਰਦੀਪ ਸਿੰਘ ਚੱਕ ਅਤੇ ਜਨਰਲ ਸਕੱਤਰ ਯੂਥ ਅਕਾਲੀ ਦਲ ਹਰਮੋਹਿਤਬੀਰ ਸਿੰਘ ਖਾਲੜਾ ਵਲੋਂ ਐਨ.ਆਰ.ਆਈ ਸੱਜਣਾਂ ਦੇ ਸਹਿਯੋਗ ਸਦਕਾ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸਮਗਰੀ ਵੰਡੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਗੁਰਦੀਪ ਸਿੰਘ ਚੱਕ, ਹਰਮੋਹਿਤਬੀਰ ਸਿੰਘ ਖਾਲੜਾ, ਪਰਮਜੀਤ ਸਿੰਘ, ਗੁਰਦਿਆਲ ਸਿੰਘ, ਗੁਰਪਾਲ ਸਿੰਘ, ਗੁਰਭੇਜ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਕਰਨ ਸਿੰਘ, ਤਰਲੋਕ ਸਿੰਘ ਆਦਿ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਕੈਨੇਡਾ, ਹਰਦੀਪ ਸਿੰਘ ਸਿੰਘਾਪੁਰ ਅਤੇ ਹੋਰ ਐਨ.ਆਰ.ਆਈ ਸੱਜਣਾਂ ਦੇ ਸਹਿਯੋਗ ਸਦਕਾ ਸੁਲਤਾਨਪੁਰ ਲੋਧੀ ਨੇੜੇ ਪਿੰਡ ਆਲੀ ਕਲਾਂ ਵਿਖੇ ਹੜ੍ਹਾਂ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਬਿਸਕੁਟ, ਪਾਣੀ ਦੀਆਂ ਬੋਤਲਾਂ, ਆਟਾ ਅਤੇ ਰਸ ਵੰਡੇ ਗਏ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ 'ਚ ਭੁੱਖ ਘੱਟ ਲੱਗਣ ਦੇ ਹੋ ਸਕਦੇ ਕਈ ਕਾਰਨ-ਡਾ. ਸੁਪਿ੍ਯਾ <br/> ਅਗਲੀ ਖ਼ਬਰ ਕੁਆਰਡੀਨੇਟਰ ਯੁੱਧਵੀਰ ਸਰਲੀ ਵਲੋਂ ਬਲਾਕ ਪ੍ਰਧਾਨ ਤੂਤ ਦੀ ਮੌਤ 'ਤੇ ਅਫ਼ਸੋਸ ਪ੍ਰਗਟ
Ad Position 24