23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮੋਦੀ ਸਰਕਾਰ ਦੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਲਗਾਤਾਰ ਕੀਤਾ ਜਾ ਰਿਹਾ ਲੋਕਾਂ ਨੂੰ ਜਾਗਰੂਕ-ਹਰਜੀਤ ਸੰਧੂ

Ad Position 21
No active advertisement
ਅਜੀਤ ਡੈਸਕ 07-09-2025
ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਸਦੀ ਅਗਵਾਈ ਕਾਮਯਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ, ਵਲੋਂ ਦੇਸ਼ ਦੇ ਹਰ ਕੋਨੇ ਵਿਚ ਬਿਨਾਂ ਭੇਦਭਾਵ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਮੁੱਖ ਦਫ਼ਤਰ ਵਿਖੇ ਰੋਜਾਨਾ ਸੈਂਕੜੇ ਲੋਕਾਂ ਨੂੰ ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਕੇਂਦਰ ਦੀਆਂ ਸਹੂਲਤਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਧੋਖਾ ਦਿੱਤਾ ਅਤੇ ਵਿਸ਼ਵਾਸ਼ਘਾਤ ਕਰਨ ਤੋਂ ਇਲਾਵਾ ਪੰਜਾਬੀਆਂ ਨੂੰ ਕੁਝ ਨਹੀਂ ਦਿੱਤਾ, ਇਸ ਕਰਕੇ ਲੋਕ ਇਨਾਂ ਸਾਰੀਆਂ ਰਵਾਇਤੀ ਪਾਰਟੀਆਂ ਦੀਆਂ ਲੂੰਬੜਚਾਲਾਂ ਸਮਝ ਚੁੱਕੇ ਹਨ ਅਤੇ ਹੁਣ ਭਾਜਪਾ ਉੱਪਰ ਹੀ ਆਸ ਦੀ ਕਿਰਨ ਬਣਦੀ ਦੇਖ ਰਹੇ ਹਨ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਿਨਾਂ ਭੇਦਭਾਵ ਲੋਕਾਂ ਤੱਕ ਸਹੂਲਤਾਂ ਪਹੁੰਚਾੳ ਲਈ ਜੋ ਸੁਪਨਾ ਲਿਆ ਹੈ, ਉਸ ਨੂੰ ਪੂਰਾ ਕਰਨ ਲਈ ਸਾਨੂੰ ਵੀ ਭਾਜਪਾ ਨੂੰ ਸਤਿਕਾਰ ਅਤੇ ਬਹੁਮਤ ਦੇਣਾ ਜਰੂਰੀ ਹੈ, ਤਾਂ ਹੀ ਪੰਜਾਬ ਦੀ ਸੱਤਾ 'ਤੇ ਭਾਜਪਾ ਬੈਠ ਕੇ ਪੰਜਾਬੀਆਂ ਲਈ ਇਤਿਹਾਸਕ ਮੀਲ ਪੱਥਰ ਸਥਾਪਿਤ ਕਰੇਗੀ ਕਿਉਂਕਿ ਕਿ ਇਹ ਬਿਲਕੁਲ ਸੱਚ ਹੈ ਕਿ ਪੰਜਾਬ ਦਾ ਭਵਿੱਖ ਸਿਰਫ ਭਾਰਤੀ ਜਨਤਾ ਪਾਰਟੀ ਦੇ ਹੱਥਾਂ ਵਿੱਚ ਹੀ ਸੁਰੱਖਿਅਤ ਹੈ | ਉਨਾਂ ਕਿਹਾ ਕਿ ਸਮੁੱਚੀ ਟੀਮ ਦੇ ਸਹਿਯੋਗ ਨਾਲ ਪਿੰਡ ਪਿੰਡ ਘਰ-ਘਰ ਜਾ ਕੇ ਭਾਜਪਾ ਦੀਆਂ ਰੀਤੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਵੀ ਭਾਜਪਾ ਦੀਆਂ ਨੀਤੀਆਂ ਨੂੰ ਸਮਝ ਚੁੱਕੇ ਹਨ ਅਤੇ ਧੜਾਧੜ ਭਾਜਪਾ ਵਿਚ ਸ਼ਮੂਲੀਅਤ ਕਰ ਰਹੇ ਹਨ | ਇਸ ਮੌਕੇ ਲਗਾਏ ਗਏ ਕੈਂਪ ਵਿਚ ਲੋਕਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਕੀਮਾਂ ਮੁਫਤ ਇਲਾਜ ਲਈ ਮੈਡੀਕਲ ਕਾਰਡ, ਕਿਸਾਨ ਸਨਮਾਨ ਨਿਧੀ ਯੋਜਨਾ, ਅਵਾਸ ਯੋਜਨਾ, ਈ-ਸ਼੍ਰਮ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਐੱਨ.ਐੱਸ.ਏ.ਪੀ ਤਹਿਤ ਪੈਨਸ਼ਨ, ਪ੍ਰਧਾਨ ਮੰਤਰੀ ਸੂਰਯਾ ਘਰ ਮੁਫਤ ਬਿਜਲੀ ਯੋਜਨਾ, ਟੂਲ ਕਿੱਟ, ਸਿਲਾਈ ਸਿਖਲਾਈ ਕੈਂਪ ਆਦਿ ਸਕੀਮਾਂ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਜਨਰਲ ਸਕੱਤਰ ਸੁਰਜੀਤ ਸਿੰਘ ਸਾਗਰ, ਜਨਰਲ ਸਕੱਤਰ ਸ਼ਿਵ ਕੁਮਾਰ ਸੋਨੀ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਂਈਪੂਈ, ਓ.ਬੀ.ਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਸ਼ਹਿਰ ਪ੍ਰਧਾਨ ਰੋਹਿਤ ਸ਼ਰਮਾ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ, ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਮਾਸਟਰ ਬਲਦੇਵ ਸਿੰਘ ਮੰਡ, ਬਲਧੀਰ ਸਿੰਘ, ਸਵਿੰਦਰ ਸਿੰਘ ਠੱਠਗੜ ਆਦਿ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਵਲੋਂ ਧੂੰਦਾ ਵਿਖੇ ਦੋ ਹਜ਼ਾਰ ਬੋਰੀਆਂ ਅਤੇ ਗਿਆਰਾਂ ਹਜ਼ਾਰ ਨਕਦ ਰਾਸ਼ੀ ਭੇਟ <br/... ਅਗਲੀ ਖ਼ਬਰ ਬਿਜਲੀ ਬੋਰਡ ਦੇ ਡਾਇਰੈਕਟਰ ਜਸਬੀਰ ਸਿੰਘ ਸੁਰ ਸਿੰਘ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਸ਼ੂਆਂ ਦਾ ਚਾਰਾ ਵੰਡਿਆ <br/>
Ad Position 24