23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਤਰਨ ਤਾਰਨ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 07-09-2025
ਤਰਨ ਤਾਰਨ, 6 ਸਤੰਬਰ (ਹਰਿੰਦਰ ਸਿੰਘ)— ਖਾਲੜਾ ਮਿਸ਼ਨ ਵਲੋਂ ਤਰਨ ਤਾਰਨ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ 30 ਵੀਂ ਬਰਸੀ ਮੌਕੇ ਸ਼ਹੀਦੀ ਸਮਾਗਮ ਗੰਢਾਂ ਵਾਲੀ ਧਰਮਸ਼ਾਲਾ ਕਰਵਾਇਆ ਗਿਆ | ਸ਼ਹੀਦੀ ਸਮਾਗਮ ਵਿਚ ਫਰੀਦਕੋਟ ਤੋਂ ਸਾਂਸਦ ਭਾਈ ਸਰਬਜੀਤ ਸਿੰਘ ਖਾਲਸਾ, ਖਡੂਰ ਸਾਹਿਬ ਤੋਂ ਐਮ.ਪੀ. ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਨਰੈਣ ਸਿੰਘ ਚੌੜਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਭਾਈ ਵਿਰਸਾ ਸਿੰਘ ਬਹਿਲਾ, ਭਾਈ ਜਸਬੀਰ ਸਿੰਘ ਨੌਸ਼ਿਹਰਾ ਪੰਨੂਆਂ, ਹਰਭਜਨ ਸਿੰਘ ਤੁੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਖਾਲੜਾ ਨੇ ਝੁੱਲ ਰਹੇ ਤੇਜ ਝੱੱਖੜ ਵਿਚ 25 ਹਜ਼ਾਰ ਲਵਾਰਸ ਲਾਸ਼ਾਂ ਦਾ ਮਾਮਲਾ ਚੁੱਕ ਕੇ ਸ਼ਹੀਦੀ ਪ੍ਰਾਪਤ ਕੀਤੀ | ਉਨ੍ਹਾਂ ਕਿਹਾ ਕਿ ਜ਼ੁਲਮ ਦੇ ਖ਼ਿਲਾਫ਼ ਕੀਤਾ ਜਾ ਰਿਹਾ ਸੰਘਰਸ਼ ਸ਼ਲਾਘਾਯੋਗ ਹੈ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਤੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਭਾਈ ਜਸਵੰਤ ਸਿੰਘ ਖਾਲੜਾ ਦੇ ਨਕਸ਼ੇ ਕਦਮੇ 'ਤੇ ਚੱਲ ਕੇ ਉਨ੍ਹਾਂ ਦੇ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੱਗੇ ਤੋਰ ਰਹੇ ਹਨ | ਸਮਾਗਮ ਵਿਚ ਭਾਈ ਬਲਵੰਤ ਸਿੰਘ ਰਜੋਆਣਾ ਦੀ ਫਾਂਸੀ ਰੱਦ ਕਰਨ, ਭਾਈ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਦਵਿੰਦਰ ਪਾਲ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਜਗਜੀਤ ਸਿੰਘ ਜੱਗੀ ਜੋਹਲ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਯੂ.ਏ.ਪੀ.ਏ. ਵਰਗੇ ਕਾਲੇ ਕਾਨੂੰਨ ਰੱਦ ਕਰਕੇ ਸਾਰੇ ਸਿੱਖ ਰਿਹਾਅ ਕੀਤੇ ਜਾਣ | ਸਮਾਗਮ ਨੂੰ ਹਰਮਨਦੀਪ ਸਿੰਘ ਸਰਹਾਲੀ, ਸੁਖਵਿੰਦਰ ਸਿੰਘ ਤਰਨ ਤਾਰਨ, ਸਤਵਿੰਦਰ ਸਿੰਘ, ਬਲਰਾਜ ਸਿੰਘ, ਵਿਰਸਾ ਸਿੰਘ ਬਹਿਲਾ ਆਦਿ ਨੇ ਸੰਬੋਧਨ ਕੀਤਾ | ਸਮਾਗਮ ਵਿਚ ਬੀਬੀ ਕੰਵਲਜੀਤ ਕੌਰ, ਬੀਬ ਕਮਲਜੀਤ ਕੌਰ, ਬਲਦੇਵ ਸਿੰਘ ਸਾਂਘਣਾ, ਗੁਰਦੇਵ ਸਿੰਘ ਦੇਊ, ਕਰਨੈਲ ਸਿੰਘ ਦੇਊ, ਗੋਪਾਲ ਸਿੰਘ ਖਾਲੜਾ, ਗੁਰਸੇਵਕ ਸਿੰਘ ਲਾਖਣਾ, ਗੁਰਜੀਤ ਸਿੰਘ ਤਰਸਿੱਕਾ, ਪ੍ਰਗਟ ਸਿੰਾਘ ਠਰੂ, ਭਾਈ ਧਰਮ ਸਿੰਘ ਏਕਲਗੱਡਾ, ਜਸਬੀਰ ਸਿੰਘ ਮੰਡਿਆਲਾ, ਬੌਬੀ ਕੁਮਾਰ, ਬਲਵਿੰਦਰ ਕੁਮਾਰ, ਸੁਖਦੇਵ ਸਿੰਘ ਤਰਨ ਤਾਰਨ, ਜਸਬੀਰ ਸਿੰਘ ਪੱਟੀ, ਗੁਰਜੀਤ ਸਿੰਘ ਹਿੰਮਤਪੁਰਾ, ਸਤਵੰਤ ਸਿੰਘ ਮਾਣਕ, ਭਾਈ ਗੁਰਜੀਤ ਸਿੰਘ ਖਾਲਸਾ, ਨਿਰਵੈਲ ਸਿੰਘ ਹਰੀਕੇ, ਐਡਵੋਕੇਟ ਸਰਬਜਤੀ ਸਿੰਘ ਵੇਰਕਾ, ਸੁਖਚੈਨ ਸਿੰਘ ਬਹਿਲਾ, ਜਥੇਦਾਰ ਅੰਗਰੇਜ ਸਿੰਘ ਖਿਦੋਵਾਲੀ, ਮੰਗਲ ਸਿੰਘ ਕੋਟ ਹਯਾਤ, ਬਲਕਾਰ ਸਿੰਘ ਖਾਲੜਾ, ਜਥੇਦਾਰ ਨਿਰਮਲ ਸਿੰਘ, ਬਲਵਿੰਦਰ ਸਿੰਘ ਸੰਧਾ, ਬਾਬਾ ਗੁਰਦੀਪ ਸਿੰਘ, ਸੁਰਿੰਦਰ ਸਿੰਘ ਸਿੱਧੂ, ਕੰਵਲਜੀਤ ਸਿੰਘ ਨੌਸ਼ਿਹਰਾ ਪੰਨੂਆਂ, ਬਾਬਾ ਦਰਸ਼ਨ ਸਿੰਘ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ, ਪ੍ਰਗਟ ਸਿੰਘ ਠਰੂ, ਭਾਈ ਅਮਰਜੀਤ ਸਿੰਘ ਵਣਚਿੜੀ, ਬਾਪੂ ਤਰਸੇਮ ਸਿੰਘ, ਕੰਵਲਜੀਤ ਕੌਰ ਸੁਪਤਨੀ ਭਾਈ ਕੁਲਦੀਪ ਸਿੰਘ, ਐਡਵੋਕੇਟ ਸਰਬਜੀਤ ਸਿੰਘ ਵੇਰਕਾ, ਭਾਈ ਧਰਮ ਸਿੰਘ ਏਕਲਗੱਡਾ ਸਮੇਤ ਸੈਂਕੜੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਤ ਕੀਤਾ ਗਿਆ | ਇਸ ਮੌਕੇ 'ਤੇ ਵਰਲਡ ਸਿੱਖ ਜਥੇਬੰਦੀ ਦੇ ਆਗੂ ਪ੍ਰਗਟ ਸਿੰਘ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਲੋੜੀਂਦੀਆਂ ਸੇਵਾਵਾਂ ਦੀ ਵਿਉਂਤਬੰਦੀ ਕੀਤੀ <br... ਅਗਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਵਲੋਂ ਧੂੰਦਾ ਵਿਖੇ ਦੋ ਹਜ਼ਾਰ ਬੋਰੀਆਂ ਅਤੇ ਗਿਆਰਾਂ ਹਜ਼ਾਰ ਨਕਦ ਰਾਸ਼ੀ ਭੇਟ <br/...
Ad Position 24