ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)-ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਕਲਾ ਉਤਸਵ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਲਾ-ਪ੍ਰਦਰਸ਼ਨ ਪੇਸ਼ ਕਰਦੇ ਹੋਏ ਦਰਸ਼ਕਾਂ ਦਾ ਮਨ ਮੋਹ ਲਿਆ | ਇਸ ਉਤਸਵ ਸਿੱਖਿਆ ਵਿਭਾਗ ਹਰ ਸਾਲ ਵਿਦਿਆਰਥੀਆਂ ਦੀ ਰਚਨਾਤਮਕ ਯੋਗਤਾ ਨੂੰ ਨਿਖਾਰਨ ਅਤੇ ਸਮਿ੍ੱਧ ਪੰਜਾਬੀ ਸੰਸਕਿ੍ਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਨਾਉਂਦਾ ਹੈ | ਸਤੰਬਰ ਮਹੀਨੇ 'ਚ ਹੋਏ ਮੁਕਾਬਲਿਆਂ ਵਿਚ ਅੰਮਿ੍ਤਸਰ, ਗੁਰਦਾਸਪੁਰ, ਤਰਨ ਤਾਰਨ, ਕਪਰੂਥਲਾ ਅਤੇ ਪਠਾਨਕੋਟ ਜ਼ਿਲ੍ਹੇ ਦੀਆਂ ਟੀਮਾਂ ਨੇ ਹਿੱਸਾ ਲਿਆ | ਨਾਚ (ਗਰੁੱਪ) ਦੇ ਵਰਗ ਵਿਚ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਲੁੱਡੀ ਟੀਮ ਦੇ ਵਿਦਿਆਰਥੀ ਰਸ਼ਮੀਤ ਕੌਰ ਗੋਇੰਦਵਾਲ ਸਾਹਿਬ, ਜਸਪ੍ਰੀਤ ਕੌਰ ਗੋਇੰਦਵਾਲ ਸਾਹਿਬ, ਮੰਨਤਪ੍ਰੀਤ ਕੌਰ ਗੋਇੰਦਵਾਲ ਸਾਹਿਬ ਅਤੇ ਜਸ਼ਨਦੀਪ ਕੌਰ ਵੇਈਾਪੂਈਾ ਨੇ ਆਪਣੇ ਹੁਨਰ ਨਾਲ ਜੱਜਾਂ ਨੂੰ ਪ੍ਰਭਾਵਿਤ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਜੇਤੂ ਵਿਦਿਆਰਥੀਆਂ ਨੂੰ ਡੀ.ਈ.ਓ. ਸੈਕੰਡਰੀ ਸਿੱਖਿਆ, ਰਾਜੇਸ਼ ਸ਼ਰਮਾ ਅਤੇ ਡਿਪਟੀ ਡੀ.ਈ.ਓ. ਸੈਕੰਡਰੀ ਸਿੱਖਿਆ, ਰਾਜੇਸ਼ ਖੰਨਾ ਵਲੋਂ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਅੰਮਿ੍ਤਸਰ ਵਿਖੇ ਟਰਾਫੀਆਂ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੀ ਮੈਡਮ ਬਲਜੀਤ ਕੌਰ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਹੁਨਰ ਅਤੇ ਕਲਾ ਨੂੰ ਨਿਖਾਰਨ ਦਾ ਸ਼ਾਨਦਾਰ ਮੌਕਾ ਪ੍ਰਦਾਨ ਕਰਦੇ ਹਨ | ਪਿ੍ੰਸੀਪਲ ਮੈਡਮ ਰਵਿੰਦਰ ਕੌਰ ਮਦਾਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ 'ਤੇ ਅਧਿਆਪਕਾ ਰਜਿੰਦਰ ਕੌਰ ਦੇ ਯੋਗਦਾਨ ਦੀ ਪ੍ਰਸੰਸਾ ਕੀਤੀ | ਉਨ੍ਹਾਂ ਨੇ ਕਿਹਾ ਕਿ ਅਧਿਆਪਕਾ ਦੀ ਮਿਹਨਤ ਅਤੇ ਸਚੇ ਰਹਿਨੁਮਾਈ ਨਾਲ ਹੀ ਵਿਦਿਆਰਥੀਆਂ ਨੇ ਇਹ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ |