28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੇਲ੍ਹ ਵਿਚੋਂ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 22-09-2025
ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਬੰਦ ਇਕ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਜੇਲ੍ਹ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀ ਚਮਕੌਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਫਤਿਆਬਾਦ ਜੋ ਕਿ ਐਨ.ਡੀ.ਪੀ.ਐਸ ਐਕਟ ਤਹਿਤ ਜੇਲ੍ਹ ਵਿਚ ਬੰਦ ਹੈ, ਪਾਸੋਂ ਇਕ 1 ਟੱਚ ਸਕਰੀਨ ਫੋਨ ਟੁੱਟੀ ਹਾਲਤ ਵਿਚ ਸਮੇਤ ਬੀ.ਐਸ.ਐਨ.ਐਲ ਸਿੰਮ ਬਰਾਮਦ ਹੋਇਆ ਹੈ | ਇਸ ਸੰਬੰਧੀ ਏ.ਐਸ.ਆਈ. ਬਲਜਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਹਵਾਲਾਤੀ ਚਮਕੌਰ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਪਿੰਡ ਹੰਸਾਂਵਾਲਾ ਵਿਖੇ ਬੈਂਕ ਦੀਆਂ ਵੱਖ-ਵੱਖ ਸਕੀਮਾਂ ਸੰਬੰਧੀ ਕੈਂਪ <br/>
Ad Position 24