28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 22-09-2025
ਝਬਾਲ, 21 ਸਤੰਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈਡ ਗ੍ਰੰਥੀ ਤੇ ਛੇ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ 5, 6 ਤੇ 7 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਸੰਬੰਧੀ ਇਲਾਕੇ ਦੇ ਮੁਹਤਬਰਾਂ ਦੀ ਮੀਟਿੰਗ ਗੁਰਦੁਆਰਾ ਸੰਤ ਨਿਵਾਸ ਵਿਖੇ ਬਾਬਾ ਸੰਤੋਖ ਸਿੰਘ ਦੀ ਦੇਖ ਰੇਖ ਹੇਠ ਹੋਈ | ਮੀਟਿੰਗ ਵਿਚ ਸ਼ਾਮਿਲ ਹੋਏ ਇਲਾਕੇ ਦੇ ਪੰਚਾਂ ਸਰਪੰਚਾਂ ਤੇ ਮੁਹਤਬਰਾ ਨੇ ਮੇਲੇ ਵਿਚ ਲੱਖਾਂ ਦੀ ਤਦਾਦ ਵਿਚ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼, ਲੰਗਰ, ਵਾਹਨਾਂ ਦੀ ਪਾਰਕਿੰਗ ਅਤੇ ਮੇਲੇ ਦੌਰਾਨ ਸਜ਼ਾਏ ਜਾਣ ਵਾਲੇ ਧਾਰਮਿਕ ਦੀਵਾਨ ਸੰਬੰਧੀ ਆਪੋ ਆਪਣੇ ਸੁਝਾਅ ਦਿੱਤੇ | ਇਸ ਮੌਕੇ ਬਾਬਾ ਸੰਤੋਖ ਸਿੰਘ ਅਤੇ ਬਾਬਾ ਭੋਲਾ ਸਿੰਘ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਮੇਲੇ ਦੇ ਪ੍ਰਬੰਧਾਂ ਵਿਚ ਸਹਿਯੋਗ ਦੇਣ ਲਈ ਕਿਹਾ | ਇਸ ਮੌਕੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਬੁਰਜ, ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ, ਕਾਲਜ ਕਮੇਟੀ ਮੈਂਬਰ ਕਸ਼ਮੀਰ ਸਿੰਘ ਬਘਿਆੜੀ, ਪਿ੍ੰਸੀਪਲ ਡਾ. ਕਰਨਬੀਰ ਸਿੰਘ, ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲੇ, ਮੋਤਾ ਸਿੰਘ ਬਘਿਆੜੀ, ਪਿ੍ੰਸੀਪਲ ਇੰਦਰਜੀਤ ਸਿੰਘ, ਮਾ. ਗੁਰਬੀਰ ਸਿੰਘ ਐਮਾ, ਮਹਿੰਦਰ ਸਿੰਘ ਪਤਾਸਿਆਂ ਵਾਲਾ, ਗੁਰਮੀਤ ਸਿੰਘ ਵਡਾਲੀ, ਜਥੇਦਾਰ ਵਰਿੰਦਰ ਸਿੰਘ ਠੱਠਾ, ਬਹਾਲ ਸਿੰਘ ਗੱਗੋਬੂਹਾ, ਪ੍ਰਤਾਪ ਸਿੰਘ ਠੱਠਾ, ਨੰਬਰਦਾਰ ਜਗੀਰ ਸਿੰਘ ਪਹੂਵਿੰਡ, ਰਜਵੰਤ ਸਿੰਘ ਜੱਜ ਕਸੇਲ, ਹਰਭਜਨ ਸਿੰਘ ਭੂਸੇ, ਗਿਆਨੀ ਰਛਪਾਲ ਸਿੰਘ ਬਾਸਰਕੇ, ਸੈਕਟਰੀ ਜਗੀਰ ਸਿੰਘ, ਰਛਪਾਲ ਸਿੰਘ ਜੋਹਲ, ਸਤਨਾਮ ਸਿੰਘ ਭੂਸੇ, ਕੁਲਵੰਤ ਸਿੰਘ ਮਸਤਗੜ੍ਹ, ਨੰਬਰਦਾਰ ਬਲਬੀਰ ਸਿੰਘ ਝਬਾਲ, ਬਾਬਾ ਗੁਰਦੇਵ ਸਿੰਘ ਠੱਟਾ, ਸੁਪਰਡੈਂਟ ਦਵਿੰਦਰ ਸਿੰਘ, ਬਾਊ ਜਸਵਿੰਦਰ ਸਿੰਘ ਬਿੱਟੂ, ਦਿਲਬਾਗ ਸਿੰਘ ਐਮਾ, ਡਾ. ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਪਿੰਡ ਮਾਲੂਵਾਲ ਸੰਤਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਜੇਲ੍ਹ ਵਿਚੋਂ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ
Ad Position 24