ਝਬਾਲ, 21 ਸਤੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਮਾਲੂਵਾਲ ਸੰਤਾਂ ਦਾ ਵਿਖੇ ਹਲਕੇ ਤੋਂ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਬੀਤੇ ਦਿਨੀਂ ਹੋਈ ਮੀਟਿੰਗ ਮੌਕੇ ਪੁੱਜੇ ਹਰਜੀਤ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ ਨੇ ਸਭ ਤੋਂ ਪਹਿਲਾਂ ਹਾਜ਼ਰ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਸੰਧੂ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਆਪ ਵੀ ਲੋਕਾਂ ਦੀਆਂ ਮੁਸ਼ਕਿਲਾਂ ਬਹੁਤ ਹੀ ਧਿਆਨ ਨਾਲ ਸੁਣੀਆਂ | ਇਸ ਸਮੇਂ ਉਨਾਂ ਦੇ ਨਾਲ ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ, ਦਲਬੀਰ ਸਿੰਘ ਅਲਗੋਂ ਕੋਠੀ, ਅਵਤਾਰ ਸਿੰਘ ਲਾਲੀ ਕੰਬੋਹ, ਬਲਜਿੰਦਰ ਸਿੰਘ ਚੀਮਾ, ਸਤਨਾਮ ਸਿੰਘ, ਸਵਰਨ ਸਿੰਘ, ਸੰਪੂਰਨ ਸਿੰਘ, ਹਰਪਾਲ ਸਿੰਘ, ਸਵਿੰਦਰ ਸਿੰਘ, ਰੇਸ਼ਮ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਜਸਕਰਨ ਸਿੰਘ, ਪਰਮਜੀਤ ਸਿੰਘ ਅਤੇ ਹੋਰ ਵੀ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |