08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਾਰਡ ਨੰਬਰ 10 'ਚ ਕੌਂਸਲਰ ਮਨੋਜ ਅਗਨੀਹੋਤਰੀ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ

Ad Position 21
No active advertisement
ਵਾਰਡ ਨੰਬਰ 10 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕੌਂਸਲਰ ਮਨੋਜ ਅਗਨੀਹੋਤਰੀ ਅਤੇ ਹਾਜ਼ਰ ਮੁਹਤਬਰ ਅਤੇ ਮੀਟਿੰਗ ਵਿਚ ਪਹੁੰਚ ਕੰਚਨਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਵਾਰਡ ਨਿਵਾਸੀ | ਤਸਵੀਰਾਂ:ਮਨਜੀਤ ਸਿੰਘ <br/> 23-09-2025
ਤਰਨ ਤਾਰਨ, 22 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 10 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਜਗ੍ਹਾ ਉਪਰ ਮੀਟਿੰਗਾਂ ਕੌਂਸਲਰ ਮਨੋਜ ਅਗਨੀਹੋਤਰੀ ਦੀ ਅਗਵਾਈ ਵਿਚ ਹੋਈਆਂ | ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਕੰਚਨਪ੍ਰੀਤ ਕੌਰ ਪਹੁੰਚੇ | ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਜਿਨ੍ਹਾਂ ਵਿਚ ਮਹਿਲਾਵਾਂ ਵੀ ਮੌਜੂਦ ਸਨ, ਦੀਆਂ ਮੁਸ਼ਕਿਲਾਂ ਨੂੰ ਕੰਚਨਪ੍ਰੀਤ ਕੌਰ ਵਲੋਂ ਸੁਣਿਆ ਗਿਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਨਣ 'ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ, ਉਥੇ ਜ਼ਿਮਨੀ ਚੋਣ ਦੌਰਾਨ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਜਿੱਤ ਤੋਂ ਬਾਅਦ ਜੋ ਵੀ ਸ਼ਹਿਰ ਦੀਆਂ ਵਾਰਡਾਂ ਵਿਚ ਵਿਕਾਸ ਕਾਰਜ ਅਧੂਰੇ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਵਾਰਡ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਮਨੀ ਚੋਣ ਵਿਚ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇ ਅਤੇ ਇਹ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਈ ਜਾਵੇ | ਇਸ ਮੌਕੇ ਕੌਂਸਲਰ ਮਨੋਜ ਅਗਨੀਹੋਤਰੀ ਅਤੇ ਹੋਰਨਾਂ ਮੁਹਤਬਰਾਂ ਵਲੋਂ ਕੰਚਨਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ | ਮੀਟਿੰਗ ਵਿਚ ਸੁਖਵਿੰਦਰ ਸਿੰਘ, ਹਰਦੀਪ ਸਿੰਘ, ਦੀਪਕ ਡੋਗਰਾ, ਰਜਿੰਦਰ ਸਿੰਘ ਰਾਜੂ, ਗੋਲਡੀ, ਕੰਨੂ ਸ਼ਰਮਾ, ਸਾਹਿਬ, ਬੱਬਲੂ, ਮਹਿਲਾ ਵਿੰਗ ਦੀ ਸੰਦੀਪ ਕੌਰ, ਵਰਸ਼ਾ ਦੇਵੀ, ਉਰਮਿਲਾ ਸ਼ਰਮਾ, ਪ੍ਰਦੀਪ ਕੌਰ, ਦਵਿੰਦਰ ਕੌਰ, ਅਨਿਤਾ ਵਰਮਾ, ਅਣਨਦੀਪ ਕੌਰ, ਪੁਸ਼ਪਾ ਸ਼ਰਮਾ, ਪ੍ਰੀਤੀ, ਜੋਤੀ ਡੋਗਰਾ, ਗੁਰਜੀਤ ਕੌਰ, ਪ੍ਰਦੀਪ ਕੌਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੋਹਲਵੜ ਵਿਖੇ ਉਮੀਦਵਾਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮੌਜੂਦਾ ਪੰਚਾਇਤ ਮੈਂਬਰ, ਸਾਬਕਾ ਮੈਂਬਰ ਪਰਿਵਾਰ ਸੈਂਕੜ... ਅਗਲੀ ਖ਼ਬਰ ਕੈਨੇਡਾ ਤੋਂ ਡਿਪੋਰਟ ਹੋਇਆ ਨੌਜਵਾਨ ਸਾਥੀ ਸਣੇ ਖਿਡੌਣਾ ਪਿਸਤੌਲ ਨਾਲ ਲੁੱਟਣ ਦੇ ਮਾਮਲੇ 'ਚ ਕਾਬੂ
Ad Position 24