ਸ਼ਾਹਬਾਜ਼ਪੁਰ, 22 ਸਤੰਬਰ (ਪਰਦੀਪ ਬੇਗੇਪੁਰ)- ਧੰਨ ਧੰਨ ਬਾਬਾ ਸੁਰਜਨ ਜੀ ਦਾ ਜਨਮ ਦਿਹਾੜਾ ਜੋ 28 ਸਤੰਬਰ (13 ਅੱਸੂ) ਦਿਨ ਐਤਵਾਰ ਨੂੰ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਪਿੰਡ ਸ਼ਾਹਬਾਜ਼ਪੁਰ ਵਿਖੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਗੁਰਮੇਜ ਸਿੰਘ ਢੋਟੀ ਨੇ ਦੱਸਿਆ ਕਿ ਜੋੜ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਸ ਸਬੰਧ ਵਿਚ ਸ੍ਰੀ ਅਖੰਡ ਪਾਠਾਂ ਦੀ ਲੜੀ ਅਰੰਭ ਕੀਤੀ ਗਈ ਹੈ, ਜਿਨ੍ਹਾਂ ਦੇ ਕ੍ਰਮਵਾਰ ਭੋਗ ਪਾਏ ਜਾਣਗੇ | 28 ਸਤੰਬਰ ਨੂੰ ਸ੍ਰੀ ਅਖੰਠ ਪਾਠਾਂ ਦੇ ਭੋਗ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਸਿਰਮੌਰ ਕਵੀਸ਼ਰ ਜਥੇ ਭਾਈ ਭਗਵੰਤ ਸਿੰਘ ਸੂਰਵਿੰਡ ਤੋਂ ਇਲਾਵਾ ਹੋਰ ਵੀ ਢਾਡੀ ਜਥੇ ਹਾਜ਼ਰੀ ਭਰਨਗੇ | 27 ਸਤੰਬਰ ਨੂੰ ਰਾਤ ਕੀਰਤਨ ਦਰਬਾਰ ਹੋਵੇਗਾ | 28 ਸਤੰਬਰ ਸ਼ਾਮ ਨੂੰ ਬਾਬਾ ਬਿਧੀ ਚੰਦ ਸਪੋਰਟਸ ਕਲੱਬ ਫਰੰਦੀਪੁਰ ਅਤੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਤੇਜਾ ਸਿੰਘ ਵਾਲਾ ਦੀਆਂ ਟੀਮਾਂ ਵਿਚਕਾਰ ਰੋਮਾਂਚਕ ਮੈਚ ਹੋਵੇਗਾ | ਇਸ ਦੌਰਾਨ ਸਾਰੇ ਦਿਨ ਗੁਰੂ ਕਾ ਲੰਗਰ ਅਟੱੁਟ ਵਰਤੇਗਾ | ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ਸਮੂਹ ਸੰਗਤ ਨੂੰ ਜੋੜ ਮੇਲੇ ਵਿਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਜਾਂਦੀ ਹੈ |