09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਭਾਈ ਦਲਜੀਤ ਸਿੰਘ ਖਵਾਸਪੁਰ ਦੇ ਪਰਿਵਾਰ ਵਲੋਂ ਸੁਸਾਇਟੀ ਦੇ ਸਮੂਹ ਵੀਰਾਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 23-09-2025
ਪੱਟੀ, 22 ਸਤੰਬਰ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੰਸਾਰ ਅੰਦਰ ਜਿੱਥੇ ਚੰਗਾ ਕਾਰਜ ਕਰਨ ਵਾਲਿਆਂ ਦੀ ਭਰਮਾਰ ਹੈ ਉਥੇ ਕਦਰਦਾਨ ਵੀ ਮੌਜੂਦ ਹਨ | ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਪੰਜਾਬ ਲੰਮੇ ਅਰਸੇ ਤੋਂ ਗਰਮੀ ਸਰਦੀ ਬਾਰਿਸ਼ ਅਤੇ ਹੋਰ ਮੁਸ਼ਕਿਲਾਂ ਨੂੰ ਪਾਰ ਕਰਦੀ ਹੋਈ ਨਿਰੰਤਰ ਕਾਰਜ ਕਰ ਰਹੀ ਹੈ | ਗੁਰਬਾਣੀ ਦੀ ਸਹੀ ਸੁਝਬੂਝ ਰੱਖਣ ਵਾਲੀ ਅਤੇ ਚੰਗੇ ਕਾਰਜਾਂ ਦੀ ਸ਼ਲਾਘਾ ਕਰਨ ਲਈ ਹਮੇਸ਼ਾ ਕਾਰਜਸ਼ੀਲ ਭਾਈ ਦਲਜੀਤ ਸਿੰਘ ਖਵਾਸਪੁਰ ਵਲੋਂ ਅੱਜ ਸ੍ਰੀ ਗੁਰੂ ਹਰਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੱਟੀ ਵਿਖੇ ਗੁਰਦੁਆਰਾ ਸਾਹਿਬ ਵਿਖੇ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਖਜਾਨਚੀ ਭਾਈ ਗੁਰਜੰਟ ਸਿੰਘ ਭਿੱਖੀਵਿੰਡ, ਜ਼ਿਲ੍ਹਾ ਕੋਆਰਡੀਨੇਟਰ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਮੱਖੂ ਏਰੀਆ ਇੰਚਾਰਜ ਭਾਈ ਨਿੰਦਰਪਾਲ ਸਿੰਘ, ਧਾਰਮਿਕ ਮੁਕਾਬਲੇ ਕੋਆਰਡੀਨੇਟਰ ਭਾਈ ਹਰਪ੍ਰੀਤ ਸਿੰਘ ਪੱਟੀ, ਭਾਈ ਹਰਜੀਤ ਸਿੰਘ ਲਹਿਰੀ, ਵਾਇਸ ਕੋਆਰਡੀਨੇਟਰ ਅਕਾਸ਼ਦੀਪ ਸਿੰਘ ਪੱਟੀ, ਜਗਦੀਸ਼ ਸਿੰਘ ਭਿੱਖੀਵਿੰਡ, ਦਸਤਾਰ ਕੋਚ, ਵਜ਼ੀਰ ਸਿੰਘ ਆਸਲ, ਹਰਮਨਦੀਪ ਸਿੰਘ ਭਿੱਖੀਵਿੰਡ, ਸਾਜਨ ਪ੍ਰੀਤ ਸਿੰਘ ਮਰਗਿੰਦਪੁਰਾ, ਹੁਸਨਦੀਪ ਸਿੰਘ, ਸੁਖਮਨਦੀਪ ਸਿੰਘ ਭਿੱਖੀਵਿੰਡ, ਰਨਬੀਰ ਸਿੰਘ ਵੀਰਮ, ਗਗਨਦੀਪ ਸਿੰਘ ਭਿੱਖੀਵਿੰਡ, ਮੈਂਬਰ ਭਾਈ ਗੁਰਮੀਤ ਸਿੰਘ ਮਾਲੂਵਾਲ, ਭਾਈ ਹਰਪ੍ਰੀਤ ਸਿੰਘ ਮਨੀਆਰੀ ਵਾਲੇ, ਭਾਈ ਜਗਜੀਤ ਸਿੰਘ ਅਹਿਮਦਪੁਰ ਦਾ ਦਸਤਾਰਾਂ, ਸ੍ਰੀ ਸਾਹਿਬਾਂ, ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਸ਼ੀਲਡਾਂ ਨਾਲ ਸਨਮਾਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਦੱਸਿਆ ਕਿ ਭਾਈ ਦਲਜੀਤ ਸਿੰਘ ਖਵਾਸਪੁਰ ਕਿਹਾ ਕਿ ਇਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ | ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਅਤੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਨੇ ਭਾਈ ਦਲਜੀਤ ਸਿੰਘ ਖਵਾਸਪੁਰ ਨੇ ਉਨ੍ਹਾਂ ਦੇ ਪਰਿਵਾਰ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਹੋਇਆ ਕਿਹਾ ਕਿ ਇਹ ਮਾਨ ਸਨਮਾਨ ਉਸ ਸੰਗਤ ਦਾ ਸਨਮਾਨ ਹੈ, ਜਿਸ ਨੇ ਥੋੜੇ ਸਮੇਂ ਦੇ ਵਿਚ ਸੁਸਾਇਟੀ ਨੂੰ ਬੇਹੱਦ ਪਿਆਰ ਸਤਿਕਾਰ ਆਪੇ ਮਾਨ ਬਖਸ਼ਿਸ਼ ਕੀਤਾ |

Ad Position 22
No active advertisement
ਪਿਛਲੀ ਖ਼ਬਰ ਜੋੜ ਮੇਲੇ ਮੌਕੇ ਕੱਦਗਿੱਲ ਦੀ ਸੰਗਤ ਪਿੱਦੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਨਤਮਸਤਕ <br/> ਅਗਲੀ ਖ਼ਬਰ ਬਾਬਾ ਸੁਰਜਨ ਦੇ ਜਨਮ ਦਿਹਾੜੇ ਸੰਬੰਧੀ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ, ਮੇਲਾ 28 ਨੂੰ <br/>
Ad Position 24