ਫਤਿਆਬਾਦ, 22 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕੱਬਡੀ ਖੇਡ ਮੁਕਾਬਲੇਬਾਜ਼ੀ 'ਚ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੀਆਂ ਵਿਦਿਆਰਥਣਾਂ ਵਲੋਂ ਕਬੱਡੀ ਖੇਡ 'ਚ ਪਹਿਲਾ ਸਥਾਨ ਹਾਸਿਲ ਕਰਕੇ ਤਰਨ ਤਾਰਨ ਜ਼ਿਲ੍ਹੇ ਅਤੇ ਮਾਤਾ ਸਾਹਿਬ ਸੀਨੀਅਰ ਸਕੈਡੰਰੀ ਸਕੂਲ ਭਰੋਵਾਲ ਦਾ ਨਾਮ ਰੋਸ਼ਨ ਕੀਤਾ | ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਵਿਚ ਮਾਤਾ ਸਾਹਿਬ ਕੌਰ ਸਕੂਲ ਦੀਆਂ ਵਿਦਿਆਰਥਣਾਂ ਦਾ ਜੋਸ਼ ਅਤੇ ਉਤਸ਼ਾਹ ਵੇਖਣ ਨੂੰ ਮਿਲਿਆ | ਇਸ ਉਤਸ਼ਾਹ ਅਤੇ ਕਠੋਰ ਮਿਹਨਤ ਰਾਹੀ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਆਏ ਹੋਏ ਵਿਦਿਆਰਥੀਆਂ ਨੂੰ ਹਰਾ ਕੇ ਉਨ੍ਹਾਂ ਪਹਿਲੇ ਸਥਾਨ ਹਾਸਲ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਟਰਾਫੀ ਨੂੰ ਆਪਣੇ ਨਾਮ ਕੀਤਾ | ਇਸ ਖੁਸ਼ੀ ਦੇ ਮੌਕੇ 'ਤੇ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸਕੈਡੰਰੀ ਸਕੂਲ ਦੇ ਪਿ੍ੰਸੀਪਲ ਮੈਡਮ ਨਵਜੋਤੀ, ਡਾਇਰੈਕਟਰ ਤਜਿੰਦਰ ਸਿੰਘ, ਚੇਅਰਪਰਸਨ ਸੁਖਵਿੰਦਰ ਕੌਰ, ਸੈਕਟਰੀ ਬਨਵੀਰ ਸਿੰਘ, ਰਮਨਦੀਪ ਕੌਰ, ਸੰਗੀਤ ਕੌਰ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਇਸੇ ਖੁਸ਼ੀ ਦੇ ਮੌਕੇ 'ਤੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ |ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤ ਪ੍ਰਾਪਤ ਕਰਨ ਨਾਲ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੋਇਆ ਹੈ |