ਤਰਨ ਤਾਰਨ, 23 ਸਤੰਬਰ (ਇਕਬਾਲ ਸਿੰਘ ਸੋਢੀ)- ਜਮਹੂਰੀ ਕਿਸਾਨ ਸਭਾ ਦੀ ਭਰਵੀਂ ਮੀਟਿੰਗ ਦਰਗਾਹਪੁਰ ਵਿਖੇ ਬਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਜਮਹੂਰੀ ਕਿਸਾਨ ਸਭਾ ਦੇ ਨੁਮਾਇਦਿਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸੂਬਾ ਮੀਤ ਪ੍ਰਧਾਨ ਪ੍ਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹੜ੍ਹਾਂ ਨਾਲ ਲੱਖਾਂ ਕਿਸਾਨਾਂ ਦੀ ਤਬਾਹੀ ਹੋਈ ਹੈ, ਜੇਕਰ ਇਨ੍ਹਾਂ ਸਰਕਾਰਾਂ ਨੇ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੁੰਦੇ ਤਾਂ ਕਿਸਾਨਾਂ ਦੀ ਬਰਬਾਦੀ ਨਾ ਹੁੰਦੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਹੜ੍ਹ ਪੀੜਤਾਂ ਦੀ ਮਦਦ ਲਈ ਹਜ਼ਾਰਾਂ ਲੋਕਾਂ ਨੇ ਹਰ ਤਰ੍ਹਾਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਪੈਰਾਂ 'ਤੇ ਹੋਣ ਦਾ ਨਿਸ਼ਚਾ ਕੀਤਾ ਪਰ ਕੇਂਦਰ ਅਤੇ ਪੰਜਾਬ ਦੀ ਸਰਕਾਰ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਉਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਉਪਰਾਲਾ ਨਹੀਂ ਕੀਤਾ ਸਗੋਂ ਕੇਂਦਰ ਨੇ ਨਿਗੂਣਾ ਜਿਹਾ ਐਲਾਨ ਕਰਕੇ ਹੜ੍ਹ ਪੀੜਤਾਂ ਦੇ ਜਖ਼ਮਾਂ 'ਤੇ ਲੂਣ ਹੀ ਛਿਣਕਿਆ ਹੈ | ਜਾਮਾਰਾਏ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਪੈਰਾਂ 'ਤੇ ਖੜਾ ਕਰਨ ਲਈ ਘੱਟੋ ਘੱਟ 70 ਹਜ਼ਾਰ ਰੁਪਏ ਪ੍ਰਤੀ ਏਕੜ ਜ਼ਮੀਨ ਦਾ ਮੁਆਵਜਾ, ਪਸ਼ੂਆਂ ਦਾ ਘੱਟੋ ਘੱਟ ਇਕ ਲੱਖ ਰੁਪਏ ਅਤੇ ਹੋਰ ਖਰਾਬ ਹੋਏ ਸਾਜੋ ਸਮਾਨ ਦਾ ਸਰਕਾਰ ਯੋਗ ਮੁਆਵਜ਼ਾ ਦੇਵੇ | ਇਸ ਮੌਕੇ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ 26 ਸਤੰਬਰ ਨੂੰ ਜ਼ਿਲ੍ਹਾ ਕੇਂਦਰਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ | ਇਸ ਮੌਕੇ ਨਰਿੰਦਰ ਸਿੰਘ ਰਟੌਲ, ਅੰਮਿ੍ਤਪਾਲ ਸਿੰਘ ਚੌਧਰੀਵਾਲ, ਪੰਜਾਬ ਸਿੰਘ ਠੇਡਾ, ਗੁਰਭੇਜ ਸਿੰਘ ਕਾਹਲਵਾਂ, ਗੁਰਵਿੰਦਰ ਸਿੰਘ ਠੱਠੀਆਂ, ਮਹੀਪਾਲ ਸਿੰਘ ਠੱਠੀਆਂ, ਰਣਧੀਰ ਸਿੰਘ ਦਰਗਾਪੁਰ, ਗੁਰਮੀਤ ਸਿੰਘ ਦਰਗਾਪੁਰ, ਹਰਦੇਵ ਸਿੰਘ ਦਰਗਾਪੁਰ, ਗੁਰਚੇਤ ਸਿੰਘ ਨੱਥੂਪੁਰ, ਕੁਲਦੀਪ ਸਿੰਘ ਝਬਾਲ, ਬਲਜੀਤ ਸਿੰਘ ਉਸਮਾ, ਦਿਲਬਾਗ ਸਿੰਘ ਵਰਿਆਂ, ਗੁਰਭੇਜ ਸਿੰਘ ਸਰਹਾਲੀ ਕਲਾ ਆਦਿ ਹਾਜ਼ਰ ਸਨ |