04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੰਗ ਦੀ ਅੰਡਰ-14 ਵਾਲੀਬਾਲ ਲੜਕੀਆਂ ਦੀ ਟੀਮ ਦੀ ਸ਼ਾਨਦਾਰ ਜਿੱਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਖਡੂਰ ਸਾਹਿਬ, 23 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਦਿਨੀਂ ਤਰਨ ਤਾਰਨ ਵਿਖੇ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ਼ਹੀਦ ਬਾਬਾ ਦੀਪ ਸਿੰਘ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸੰਸਥਾ ਦੇ ਸਰਪ੍ਰਸਤ ਹਰਭਜਨ ਸਿੰਘ ਕੰਗ ਨੇ ਸਕੂਲ ਮੈਨੇਜਿੰਗ ਡਾਇਰੈਕਟਰ ਅਮਨਦੀਪ ਸਿੰਘ ਕੰਗ, ਪਿ੍ੰਸੀਪਲ ਅਮਨਦੀਪ ਕੌਰ ਕੰਗ ਨੇ ਦੱਸਿਆ ਕਿ ਸਾਡੀ ਸੰਸਥਾ ਦੀ ਅੰਡਰ-14 ਲੜਕੀਆਂ ਦੀ ਵਾਲੀਬਾਲ ਦੀਆਂ ਟੀਮ ਨੇ ਸਾਡੀ ਅੰਡਰ-17 ਦੀ ਲੜਕੀਆਂ ਦੀ ਵਾਲੀਬਾਲ ਟੀਮ ਦੇ ਨਕਸ਼ੇ ਕਦਮ 'ਤੇ ਚੱਲਦਿਆਂ ਅਤੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਤਰਨ ਤਾਰਨ ਵਿਖੇ ਹੋਏ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲ ਤੋਂ ਸਾਡੀਆਂ ਲੜਕੀਆਂ ਦੀ ਵਾਲੀਬਾਲ ਦੀ ਟੀਮ ਨੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਮੁਕਾਬਲਿਆਂ ਵਿਚੋਂ ਗੋਲਡ ਮੈਡਲ ਜਿੱਤੇ ਹਨ | ਉਨ੍ਹਾਂ ਨੇ ਇਸ ਜਿੱਤ ਦਾ ਸਿਹਰਾ ਸਕੂਲ ਦੇ ਵਾਲੀਬਾਲ ਕੋਚ ਸੁਖਵਿੰਦਰ ਸਿੰਘ ਕੰਗ ਅਤੇ ਮੈਡਮ ਬਲਜੀਤ ਕੌਰ ਦੇ ਸਿਰ ਬੰਨਿਆ | ਇਸ ਮੌਕੇ ਸਕੂਲ ਕੋਆਰਡੀਨੇਟਰ ਰਵਨੀਤ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸਮਰਬੀਰ ਦੀ ਮੌਤ ਕਾਰਨ ਪਿੰਡ ਕਰਮੂੰਵਾਲਾ ਅਤੇ ਇਲਾਕੇ ਵਿਚ ਸੋਗ ਦੀ ਲਹਿਰ <br/> ਅਗਲੀ ਖ਼ਬਰ ਕੇਂਦਰ ਦੀ ਬੋਲੀ ਬੋਲ ਰਹੇ ਨੇ ਗਿਆਨੀ ਹਰਪ੍ਰੀਤ ਸਿੰਘ-ਬ੍ਰਹਮਪੁਰਾ <br/>
Ad Position 24