05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੜ੍ਹ ਪ੍ਰਭਾਵਿਤ ਲੋਕਾਂ ਲਈ ਮੈਸ. ਕਨਸਾਈ ਨੈਰੋਲੈਕ ਪੇਂਟਸ ਲਿਮ. ਗੋਇੰਦਵਾਲ ਸਾਹਿਬ ਵਲੋਂ 20 ਲੱਖ ਰੁਪਏ ਦਿੱਤੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਉਦਯੋਗਿਕ ਇਕਾਈ ਮੈਸ. ਕਨਸਾਈ ਨੈਰੋਲੈਕ ਪੇਂਟਸ ਲਿਮ. ਗੋਇੰਦਵਾਲ ਸਾਹਿਬ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੂੰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਤਹਿਤ ਆਪਣਾ ਯੋਗਦਾਨ ਪਾਉਂਦੇ ਹੋਏ ਕੰਪਨੀ ਵਲੋਂ 20 ਲੱਖ ਰੁਪਏ ਦਾ ਯੋਗਦਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਕਾਈ ਵਿਚ ਕੰਮ ਕਰਦੇ ਸਟਾਫ਼ ਵਲੋਂ ਵੀ ਆਪਣੀ ਇਕ ਦਿਨ ਦੀ ਤਨਖਾਹ ਕੁੱਲ 2 ਲੱਖ 57 ਹਜਾਰ ਰੁਪਏ ਹੜ੍ਹ ਪੀੜਤਾਂ ਦੇ ਲਈ ਦਿੱਤੀ ਗਈ | ਕੰਪਨੀ ਦੀ ਤਰਫੋਂ ਹਾਜ਼ਰ ਸੀਨੀਅਰ ਮੈਨੇਜ਼ਰ ਸੁਰੇਸ਼ ਵਰਮਾ ਦਾ ਇਸ ਯੋਗਦਾਨ ਲਈ ਧੰਨਵਾਦ ਕੀਤਾ ਗਿਆ ਤੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਤਹਿਤ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਮਿਸ਼ਨ ਤਹਿਤ ਸਰਕਾਰ ਵਲੋਂ ਸੂਬੇ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਲਈ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਸੁਖਪਾਲ ਸਿੰਘ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਤਰਨ ਤਾਰਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਗਿ੍ਤੀ ਯੂਨਿਟ ਸੰਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ... ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਨੇ ਰਾਜ ਪੱਧਰੀ ਸਕੂਲ ਖੇਡਾਂ 'ਚ ਮਾਰੀਆਂ ਸ਼ਾਨਦਾਰ ਮੱਲਾਂ <br/>
Ad Position 24