ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਸ਼ਿਲਪਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਨੇ ਦੱਸਿਆ ਕਿ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਮ ਪਬਲਿਕ ਨੂੰ ਇਨਸਾਫ ਅਤੇ ਮੁਫਤ ਕਾਨੂੰਨੀ ਸਹਾਇਤਾ ਲਈ ਯਕੀਨੀ ਬਣਾਉਣ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਜਾਗਰਤੀ ਯੂਨਿਟਾਂ ਦੀ ਸਥਾਪਨਾ ਕੀਤੀ ਗਈ ਹੈ | ਜਿਸ ਦਾ ਮੁੱਖ ਮਕਸਦ ਕਾਨੂੰਨੀ ਸੇਵਾਵਾਂ ਸੰਸਥਾਵਾਂ ਨੂੰ ਲੋਕਲ ਸਰਕਾਰੀ ਸੰਸਥਾਵਾਂ ਜਿਵੇਂ ਕਿ ਪੰਚਾਇਤ ਨਗਰ ਕੌਸਲ ਆਦਿ ਨਾਲ ਮਿਲ ਕੇ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦੇਣਾ ਹੈ ਅਤੇ ਇਸ ਮਕਸਦ ਲਈ ਪੰਚਾਇਤ ਘਰ, ਸਕੂਲਾਂ, ਡਿਸਪੈਸਰੀਆਂ ਆਦਿ ਸਥਾਨਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਕਿ ਹਰ ਕਿਸੇ ਦੀ ਇਨਸਾਫ ਤੱਕ ਪਹੁੰਚ ਹੋ ਸਕੇ ਅਤੇ ਕੋਈ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝਾ ਨਾ ਰਹੇ |