ਝਬਾਲ, 23 ਸਤੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਚੋਣ ਮੁਹਿਮ ਨੂੰ ਪਿੰਡ ਪੱਧਰ ਤੱਕ ਮਜ਼ਬੂਰ ਕਰਨ ਲਈ ਯਤਨਸ਼ੀਲ ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ ਦੇ ਯਤਨਾਂ ਸਦਕਾ ਬਲਬੀਰ ਸਿੰਘ ਸਖੀਰਾ ਰਾਮਰੌਣੀ ਅਤੇ ਅਮਰਜੀਤ ਸਿੰਘ ਮਾਲੂਵਾਲ ਆਪਣੇ ਪਰਿਵਾਰਾਂ ਸਮੇਤ ਭਾਜਪਾ ਵਿਚ ਸ਼ਾਮਿਲ ਹੋਏ | ਜਿਨ੍ਹਾਂ ਨੂੰ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਜ਼ਿਮਨੀ ਚੋਣ ਲੀਡ ਨਾਲ ਜਿੱਤ ਕੇ ਪਾਰਟੀ ਹਾਈ ਕਮਾਂਡ ਦੀ ਝੋਲੀ ਪਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਝਬਾਲ ਵਿਖੇ ਗੱਲਬਾਤ ਦੌਰਾਨ ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ ਨੇ ਦੱਸਿਆ ਕਿ ਇਸ ਮੌਕੇ ਉਨ੍ਹਾਂ ਦੇ ਨਾਲ ਜੋਗਾ ਸਿੰਘ, ਬਲਜਿੰਦਰ ਸਿੰਘ, ਜਤਿੰਦਰ ਸਿੰਘ, ਅਮਰਜੀਤ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |