05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਾਬਾ ਬੁੱਢਾ ਜੀ ਦੇ ਜੋੜ ਮੇਲੇ 'ਤੇ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ-ਮੈਨੇਜਰ ਸਰਬਦਿਆਲ ਸਿੰਘ <br/>

Ad Position 21
repet_subhas-goyals [Copy P29]
ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਅਤੇ ਮੈਨੇਜਰ ਸਰਬਦਿਆਲ ਸਿੰਘ ਘਰਿਆਲਾ | ਤਸਵੀਰ: ਸੁਖਦੇਵ ਸਿੰਘ <br/> 24-09-2025
ਝਬਾਲ, 23 ਸਤੰਬਰ (ਸੁਖਦੇਵ ਸਿੰਘ)-ਛੇ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਤਿਲਕ ਲਗਾਉਣ, ਸੱਤ ਗੁਰੂ ਸਾਹਿਬਾਨਾਂ ਦੀ ਗੋਦ ਦਾ ਨਿੱਘ ਮਾਨਣ ਵਾਲੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਪਹਿਲੇ ਹੈਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 5, 6 ਤੇ 7 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ 'ਤੇ 5 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਘਰਿਆਲਾ ਅਤੇ ਹੈਂਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਨੇ ਦੱਸਿਆ ਕਿ 5 ਅਕਤੂਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਵੇਗਾ | ਨਗਰ ਕੀਰਤਨ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਅਤੇ ਸਕੂਲੀ ਬੱਚਿਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ | ਨਗਰ ਕੀਰਤਨ ਪਿੰਡ ਬਘਿਆੜੀ, ਸਵਰਗਾਪੁਰੀ, ਗੁਰਦੁਆਰਾ ਬੀਬੀ ਵੀਰੋ ਜੀ, ਗੁਰਦੁਆਰਾ ਮਾਤਾ ਭਾਗੋ ਜੀ ਝਬਾਲ, ਝਬਾਲ ਖੁਰਦ ਅਤੇ ਠੱਠਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਪੁੱਜੇਗਾ | ਰਸਤੇ ਵਿਚ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟਾਂ ਤੋਂ ਇਲਾਵਾ ਲੰਗਰ ਤੇ ਛਬੀਲਾਂ ਲਗਾਈਆਂ ਜਾਣਗੀਆਂ | ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਧਾਰਮਿਕ ਮਰਿਆਦਾ ਨੂੰ ਕਾਇਮ ਰੱਖਦਿਆਂ ਟਰੈਕਟਰਾਂ 'ਤੇ ਸਪੀਕਰ ਤੇ ਡੀ.ਜੇ. ਆਦਿ ਨਾ ਲਗਾਉਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਤਰਨ ਤਾਰਨ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਦੀ ਕੀਤੀ ਸ਼ੁਰੂਆਤ <br/>... ਅਗਲੀ ਖ਼ਬਰ 32 ਬੋਰ ਦੇ ਪਿਸਟਲ ਸਮੇਤ ਵਿਅਕਤੀ ਗਿ੍ਫ਼ਤਾਰ <br/>
Ad Position 24