05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

10 ਲੱਖ ਰੁਪਏ ਦੇ ਕੈਸ਼ਲੈਸ ਇਲਾਜ ਦੀ ਰਜਿਸਟਰੇਸ਼ਨ ਸ਼ੁਰੂ- ਔਲਖ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟਰੇਸ਼ਨ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਉਪਲਬਧ ਕਰਵਾਉਣਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੰਜਾਬ ਰਾਜ ਉਦਯੋਗ ਵਿਕਾਸ ਕਾਰਪੋਰੇਸ਼ਨ ਦਾ ਡਾਇਰੈਕਟਰ ਗੁਰਸੇਵਕ ਸਿੰਘ ਔਲਖ ਨੇ ਕਰਦਿਆਂ ਕਿਹਾ ਕਿ ਇਸ ਜਨਹਿਤੈਸ਼ੀ ਸਕੀਮ ਲਈ ਰਜਿਸਟਰੇਸ਼ਨ ਅੱਜ ਤੋਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਦੇ ਤੌਰ 'ਤੇ ਰਜਿਸਟਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਅਤੇ ਇਸ ਨੂੰ 10 -12 ਦਿਨਾਂ ਵਿਚ ਪੂਰਾ ਕਰ ਲਿਆ ਜਾਵੇਗਾ | ਇਸ ਸੰਬੰਧ ਵਿਚ ਤਰਨ ਤਾਰਨ ਜ਼ਿਲ੍ਹੇ ਵਿਚ 128 ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਕਾਰਡ ਲਈ ਰਜਿਸਟਰੇਸ਼ਨ ਹਰ ਨਾਗਰਿਕ ਕਰ ਸਕਦਾ ਹੈ, ਉਸ ਨੂੰ ਸਿਰਫ ਆਧਾਰ ਕਾਰਡ, ਵੋਟਰ ਕਾਰਡ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਕੈਂਪ ਜਾਣਾ ਪਵੇਗਾ ਜਦਕਿ ਕਿਸੇ ਹੋਰ ਦਸਤਾਵੇਜ ਦੀ ਲੋੜ ਨਹੀਂ ਪਵੇਗੀ | ਔਲਖ ਨੇ ਕਿਹਾ ਕਿ ਤਰਨ ਤਾਰਨ ਅਤੇ ਬਰਨਾਲਾ ਜ਼ਿਲਿ੍ਹਆਂ ਵਿਚ ਅੱਜ 128 ਥਾਵਾਂ 'ਤੇ ਕੈਂਪ ਲੱਗ ਰਹੇ ਹਨ ਅਤੇ 10 ਦਿਨਾਂ ਵਿਚ ਰਜਿਸਟਰੇਸ਼ਨ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਬਾਕੀ ਸਮੁੱਚੇ ਪੰਜਾਬ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ ਅਤੇ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਯੋਜਨਾ ਨੂੰ ਲਾਗੂ ਕਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਫਾਟਕ ਨੇੜਿਓਾ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਖੰਡ ਮਿੱਲ ਸੇਰੋਂ ਵੇਚਣ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ <br/>
Ad Position 24