ਖਡੂਰ ਸਾਹਿਬ, 24 ਸਤੰਬਰ (ਰਸ਼ਪਾਲ ਸਿੰਘ ਕੁਲਾਰ)-26 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਅੱਗੇ ਕੀਤੇ ਜਾ ਰਹੇ ਵੱਡੇ ਇਕੱਠ ਸਬੰਧੀ ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਮੀਟਿੰਗ ਰਾਮਪੁਰ ਭੂਤਵਿੰਡ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਤਹਿਸੀਲ ਸਕੱਤਰ ਜੋਗਿੰਦਰ ਸਿੰਘ ਖਡੂਰ ਸਾਹਿਬ ਤੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ ਨੇ ਕਿਹਾ ਕਿ ਅੱਗੇ ਵੀ ਪੰਜਾਬ ਵਿਚ ਚਾਰ ਵਾਰ ਹੜ੍ਹਾਂ ਕਾਰਨ ਕਿਸਾਨ ਤੇ ਮਜ਼ਦੂਰ ਦਾ ਵੱਡਾ ਨੁਕਸਾਨ ਹੋਇਆ ਸੀ | ਇਸ ਤੋਂ ਇਲਾਵਾ ਕੋਰੋਨਾ ਤੇ ਨੋਟਬੰਦੀ ਵੇਲੇ ਵੀ ਕਿਸਾਨ ਮਜ਼ਦੂਰ 20 ਸਾਲ ਪਿੱਛੇ ਜਾ ਚੁੱਕੇ ਹਨ | ਇਸ ਕਰਕੇ ਕੇਂਦਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਮੁਆਵਜਾ ਤੁਰੰਤ ਦੇਵੇ ਅਤੇ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ ਵੀ ਘਰ ਲਈ 10 ਹਜ਼ਾਰ ਸਾਰੇ ਪੰਜਾਬ ਵਿਚ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਡੀਸੀ ਦਫਤਰ ਤਰਨ ਤਾਰਨ ਵਿਖੇ 26 ਨੂੰ ਵੱਡਾ ਇਕੱਠ ਕੀਤਾ ਜਾ ਰਿਹਾ ਹੈ | ਇਸ ਮੌਕੇ ਹਰਜੀਤ ਸਿੰਘ, ਸੁੱਖਾ ਸਿੰਘ, ਹਰਪਾਲ ਸਿੰਘ, ਦਲਬੀਰ ਸਿੰਘ, ਸਵਰਨ ਸਿੰਘ, ਅਨੋਖ ਸਿੰਘ ਰਿੰਕੂ, ਫਕੀਰ ਸਿੰਘ, ਸਵਰਨ ਸਿੰਘ, ਜੋਗਾ ਸਿੰਘ , ਬਲਵਿੰਦਰ ਕੌਰ, ਹਰਪ੍ਰੀਤ ਕੌਰ, ਰਮਨ ਕੌਰ, ਪਰਮਜੀਤ ਕੌਰ, ਭਜਨ ਕੌਰ ਆਦਿ ਹਜ਼ਾਰ ਸਨ |