ਤਰਨ ਤਾਰਨ, 24 ਸਤੰਬਰ (ਇਕਬਾਲ ਸਿਘ ਸੋਢੀ)-ਗਰੱੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ ਸੇਵਾਮੁਕਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤਰਨ ਤਾਰਨ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐੱਸ.ਐਫ, ਆਈ.ਟੀ.ਬੀ.ਪੀ, ਸੀ.ਆਰ.ਪੀ.ਐੱਫ., ਸੀ.ਆਈ.ਐੱਸ.ਐੱਫ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 29 ਸਤੰਬਰ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ | ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100 ਫੀਸਦੀ ਆਇਆ ਹੈ | ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜਾਤ ਨਾਲ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ | ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮਿ੍ਤਸਰ ਰੋਡ ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ |