28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਜਪਾ ਨੇ ਪਿੰਡਾਂ ਵਿਚ ਸਰਗਰਮੀ ਵਧਾਈ <br/>

Ad Position 21
No active advertisement
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈ ਸਾਥੀਆਂ, ਬੱਬੂ ਪ੍ਰਧਾਨ ਅਤੇ ਹੋਰਨਾਂ ਸਮੇਤ | ਤਸਵੀਰ: ਧੂੰਦਾ <br/> 25-09-2025
ਫਤਿਆਬਾਦ, 24 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਪੂਈਾ ਨੇ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨਾਲ ਲੋਕ ਆਪ ਮੁਹਾਰੇ ਜੁੜ ਰਹੇ ਹਨ, ਕਿਉਂਕਿ ਲੋਕ ਮਹਿਸੂਸ ਕਰ ਰਹੇ ਹਨ ਕਿ ਪੰਜਾਬ ਵਿਚ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਜਾਵੇ ਤਾਂ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਬਾਂਹ ਫੜੇਗੀ | ਇਥੇ ਹੀ ਬੱਸ ਨਹੀਂ ਪੰਜਾਬ 'ਚੋਂ ਨਸ਼ਿਆਂ ਦੇ ਪ੍ਰਕੋਪ ਨੂੰ ਭਾਰਤੀ ਜਨਤਾ ਪਾਰਟੀ ਹੀ ਨੱਥ ਪਾ ਸਕਦੀ ਹੈੈ | ਡਾ. ਅਵਤਾਰ ਸਿੰਘ ਨੇ ਦੱਸਿਆ ਕਿ ਹਲਕਾ ਤਰਨ ਤਾਰਨ 'ਚ ਲੋਕਾਂ ਦੇ ਰੁਝਾਨ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਪ੍ਰਮਜੀਤ ਸਿੰਘ ਬੱਬੂ ਪ੍ਰਧਾਨ, ਵਰਿੰਦਰ ਸਿੰਘ, ਅਵਤਾਰ ਸਿੰਘ, ਨਰਿੰਦਰ ਕੁਮਾਰ, ਗੌਰਵ, ਜਸ਼ਨ ਸਿੰਘ ਅਤੇ ਹੋਰ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਸੈਂਟਰ ਝਬਾਲ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ 2100 ਲਾਭਪਾਤਰੀਆਂ ਦੇ ਨਾਂਅ ਦਰਜ <br/> ਅਗਲੀ ਖ਼ਬਰ ਜਨਗਨਣਾ ਦੀ ਤਿਆਰੀ ਸੰਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਵਿਸੇਸ਼ ਮੀਟਿੰਗ <br/>
Ad Position 24