ਘਰ 'ਚ ਨਕਦੀ ਚੋਰੀ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਅਜੀਤ ਡੈਸਕ
25-09-2025
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਇਕ ਵਿਅਕਤੀ ਵਲੋਂ ਘਰ ਵਿਚੋਂ 85 ਹਜ਼ਾਰ ਦੀ ਨਗਦੀ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਖਾਲੜਾ ਵਿਖੇ ਹਰਵਿੰਦਰ ਕੌਰ ਪਤਨੀ ਲੇਟ ਜਸਪਾਲ ਸਿੰਘ ਵਾਸੀ ਕਲਸੀਆਂ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਕਿ 18 ਅਗਸਤ ਨੂੰ ਉਹ ਆਪਣੀ ਲੜਕੀ ਸੁਮੀਤ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਝਬਾਲ ਨੂੰ ਮਿਲਣ ਵਾਸਤੇ ਗਈ ਹੋਈ ਦੀ ਰਾਤ ਉਥੇ ਹੀ ਠਹਿਰ ਗਈ | ਮਿਤੀ 20 ਅਗਸਤ ਨੂੰ ਉਸਦੇ ਗੁਆਂਢ ਵਿਚ ਰਹਿੰਦੇ ਗੁਰਲਾਲ ਸਿੰਘ ਪੁੱਤਰ ਜੋਗਾ ਸਿੰਘ ਨੇ ਦੱਸਿਆ ਕਿ ਤੁਹਾਡੀ ਰਸੋਈ ਦੀ ਗਰਿਲ ਟੁੱਟੀ ਹੋਈ ਹੈ | ਜਦੋੋਂ ਉਹ ਘਰ ਵਾਪਿਸ ਆਈ ਤਾਂ ਦੇਖਿਆ ਕਿ ਉਸ ਦੀ ਅਲਮਾਰੀ ਦਾ ਲੋਕ ਟੁੱਟਾ ਹੋਇਆ ਸੀ, ਜਿਸ ਵਿਚੋੋਂ 85000 ਹਜ਼ਾਰ ਰੁਪਏ ਚੋਰੀ ਹੋ ਗਏ ਸਨ | ਜਦੋੋਂ ਘਰ ਵਿਚ ਲੱਗੇ ਕੈਮਰੇ ਚੈਕ ਕੀਤੇ ਗਏ ਤਾਂ ਬੱਬਲੂ ਪੁੱਤਰ ਜੱਜ ਸਿੰਘ ਵਾਸੀ ਕਲਸੀਆਂ ਖੁਰਦ ਦੀ ਵੀਡੀਓ ਆ ਰਹੀ ਸੀ | ਜਾਂਚ ਅਧਿਕਾਰੀ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ |