04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਦਾਣਾ ਮੰਡੀ ਮੀਆਂਵਿੰਡ ਵਿਖੇ ਚੇਅਰਮੈਨ ਐਮੀ ਤੇ ਚੇਅਰਮੈਨ ਸੰਧੂ ਨੇ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ <br/>

Ad Position 21
No active advertisement
ਅਜੀਤ ਡੈਸਕ 26-09-2025
ਮੀਆਂਵਿੰਡ, 25 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਦਾਣਾ ਮੰਡੀ ਮੀਆਂਵਿੰਡ ਵਿਖੇ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਚੇਅਰਮੈਨ ਅਮਰਿੰਦਰ ਸਿੰਘ ਐਮੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਅੰਮਿ੍ਤਸਰ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਮੀਆਂਵਿੰਡ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਗੱਲਬਾਤ ਕਰਦਿਆਂ ਉਕਤ ਸੀਨੀਅਰ ਆਗੂਆਂ ਸਾਂਝੇ ਬਿਆਨ ਵਿਚ ਕਿਹਾ ਕਿ ਝੋਨੇ ਦੀ ਖ੍ਰੀਦ, ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਨੂੰ ਪੂਰਾ ਪਕਾ ਕੇ ਮੰਡੀ ਵਿਚ ਲਿਆਂਦਾ ਜਾਵੇ ਤਾਂ ਜੋ ਫ਼ਸਲ ਦਾ ਤੋਲ ਹੁਣ ਉਪਰੰਤ ਤੁਹਾਡੀ ਫ਼ਸਲ ਦੇ ਤੁਰੰਤ ਤੁਹਾਡੇ ਖਾਤਿਆਂ ਵਿਚ ਪਹੁੰਚ ਜਾਵੇ ਤੇ ਤੁਹਾਨੂੰ ਕੋਈ ਮੁਸ਼ਕਿਲ ਵੀ ਨਾ ਆਵੇ | ਇਸ ਮੌਕੇ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸੈਕਟਰੀ ਜਤਿੰਦਰ ਸਿੰਘ ਨੇ ਕਿਹਾ ਕਿ ਮਾਰਕੀਟ ਕਮੇਟੀ ਖਡੂਰ ਸਾਹਿਬ ਅਧੀਨ ਆਉਂਦੀਆਂ ਸਾਰੀਆਂ ਮੰਡੀਆਂ ਵਿਚ ਕਿਸਾਨਾਂ ਲਈ ਪੀਣ ਵਾਲੇ ਪਾਣੀ ਅਤੇ ਲਾਈਟਾਂ ਦਾ ਪ੍ਰਬੰਧ ਅਤੇ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ | ਇਸ ਮੌਕੇ ਪਨਸਪ ਦੇ ਖ਼ਰੀਦ ਇੰਸਪੈਕਟਰ ਅਮਰਬੀਰ ਸਿੰਘ, ਮੰਡੀ ਇੰਚਾਰਜ ਯੋਧਵੀਰ ਸਿੰਘ ਯੋਧਾ ਸਰਲੀ, ਇੰਦਰਜੀਤ ਸਿੰਘ ਠੇਕੇਦਾਰ, ਆੜ੍ਹਤੀ ਰਾਜਮਿੰਦਰ ਸਿੰਘ ਰਾਜਾ, ਆੜ੍ਹਤੀ ਰਾਮ ਲੁਭਾਇਆ, ਗੁਰਮੁਖ ਸਿੰਘ, ਮਾਨ ਸਿੰਘ, ਦਸਮੇਸ਼ ਸਿੰਘ, ਪ੍ਰਧਾਨ ਬਚਿੱਤਰ ਸਿੰਘ, ਡਾਇਰੈਕਟਰ ਜਗਤਾਰ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਸਰਪੰਚ ਰਣਧੀਰ ਸਿੰਘ ਬਦੇਸ਼ਾ, ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਜਗਬੀਰ ਸਿੰਘ ਸਰਾਂ ਤਲਵੰਡੀ, ਸਰਪੰਚ ਹਰਪ੍ਰੀਤ ਸਿੰਘ ਹੈਪੀ ਫਾਜਲਪੁਰ ਅਤੇ ਮੰਡੀ ਵਿਚ ਝੋਨਾ ਲੈ ਕੇ ਪੁੱਜੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹੜ੍ਹ ਪੀੜਤ ਇਲਾਕਿਆਂ 'ਚ ਕੀਤੀ ਜਾ ਰਹੀ ਸੇਵਾ <br/> ਅਗਲੀ ਖ਼ਬਰ ਨਵ-ਭਾਰਤ ਮਿਸ਼ਨ ਫਾਊਾਡੇਸ਼ਨ ਤੇ ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਵਲੋਂ ਰਾਹਤ ਸਮੱਗਰੀ ਰਵਾਨਾ <br/>
Ad Position 24