ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਪੁਲਿਸ ਵਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਲਗਾਈ ਗਈ ਸਖ਼ਤ ਪਾਬੰਦੀ ਦੇ ਬਾਵਯੂਦ ਵੀ ਕੁਝ ਵਿਅਕਤੀਆਂ ਵਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਤਹਿਤ ਪੁਲਿਸ ਨੇ ਪਿੰਡ ਮਾਣੋਚਾਹਲ ਵਿਖੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਦਰ ਤਰਨ ਤਾਰਨ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ 24 ਸਤੰਬਰ ਨੂੰ ਪਿੰਡ ਮਾਣੋਚਾਹਲ ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਹੈ, ਤਾਂ ਉਨ੍ਹਾਂ ਵਲੋਂ ਜਾਂਚ ਤੋਂ ਬਾਅਦ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |