04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿੰਡ ਮੂਸੇ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਮੌਕੇ ਸਹਿਯੋਗ ਦੇਣ ਵਾਲਿਆਂ ਦੇ ਧੰਨਵਾਦੀ ਹਾਂ- ਭਾਈ ਗੁਰਲਾਲ ਸਿੰਘ <br/>

Ad Position 21
No active advertisement
ਅਜੀਤ ਡੈਸਕ 26-09-2025
ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਪਿੰਡ ਮੂਸੇ ਵਿਖੇ ਵਿਖੇ ਪਿਛਲੇ ਦਿਨੀ ਬ੍ਰਹਮ ਗਿਆਨੀ ਬਾਬਾ ਤੇਜਾ ਸਿੰਘ ਤੇ ਬਾਬਾ ਪਿਆਰਾ ਸਿੰਘ ਦੀ ਯਾਦ ਵਿਚ ਮਨਾਏ ਗਏ ਸਲਾਨਾ ਜੋੜ ਮੇਲੇ ਮੌਕੇ ਸਹਿਯੋਗ ਦੇਣ ਵਾਲੇ ਐੱਨ.ਆਰ.ਆਈ. ਵੀਰਾਂ ਅਤੇ ਹੋਰ ਇਲਾਕਾ ਵਾਸੀਆਂ ਦਾ ਧੰਨਵਾਦ ਕਰਦਿਆਂ ਮੁੱਖ ਸੇਵਾਦਾਰ ਭਾਈ ਗੁਰਲਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਦੌਰਾਨ ਪਹੁੰਚੀਆਂ ਸ਼ਖਸੀਅਤਾਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੇਲੇ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਤਰਨ ਤਾਰਨ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਉਨ੍ਹਾਂ ਦੇ ਨਾਲ ਬਲਜਿੰਦਰ ਸਿੰਘ ਚੀਮਾ 'ਤੇ ਹੋਰ ਆਗੂਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਮੇਂ ਉਨ੍ਹਾਂ ਦੇ ਨਾਲ ਹੋਰ ਵੀ ਵੱਖ-ਵੱਖ ਸੇਵਾਦਾਰ ਅਤੇ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ 28 ਨੂੰ ਮਨਾਇਆ ਜਾਵੇਗਾ-ਪੰਨੂੰ <br/>
Ad Position 24