04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਝਬਾਲ, 25 ਸਤੰਬਰ (ਸੁਖਦੇਵ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਰਹਿਨੁਮਾਈ ਹੇਠ ਡਾ. ਤੇਜਬੀਰ ਸਿੰਘ ਭੰਗੂ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਝੋਨੇ ਅਤੇ ਬਾਸਮਤੀ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਪਿੰਡ ਸੋਹਲ ਬਲਾਕ ਗੰਡੀਵਿੰਡ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਤੋਂ ਆਏ ਡਾ. ਪਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖ਼ੇਤਾਂ ਵਿਚ ਵਾਹ ਕੇ ਸਬਜ਼ੀਆਂ ਦੀ ਕਾਸ਼ਤ ਕਰਨ ਸੰਬੰਧੀ ਦੱਸਿਆ | ਉਨ੍ਹਾਂ ਨੇ ਝੋਨੇ ਅਤੇ ਬਾਸਮਤੀ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਸੰਬੰਧੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਝੋਨੇ ਅਤੇ ਬਾਸਮਤੀ ਦੀ ਪਰਾਲੀ ਖ਼ੇਤਾਂ ਵਿਚ ਵਾਹ ਕੇ ਕਣਕ ਦੀ ਬਿਜਾਈ ਕਰਨ ਦੇ ਢੰਗ ਤਰੀਕੇ ਦੱਸੇ | ਉਨ੍ਹਾਂ ਕਿਹਾ ਕਿ ਕਿਸਾਨ ਸਿਖਲਾਈ ਕੇਂਦਰ ਖਾਲਸਾ ਕਾਲਜ ਅੰਮਿ੍ਤਸਰ ਤੋਂ ਆਏ ਡਾ. ਜਸਵਿੰਦਰ ਸਿੰਘ ਭਾਟੀਆ ਨੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਦੀ ਜਾਣਕਾਰੀ ਦਿੰਦੇ ਹੋਏ ਪਰਾਲੀ ਦੀ ਵਰਤੋਂ ਕਰਕੇ ਖੁੰਭਾਂ ਦੀ ਕਾਸ਼ਤ ਨਾਲ ਵਾਧੂ ਆਮਦਨ ਪ੍ਰਾਪਤ ਕਰਨ ਦੇ ਤਰੀਕੇ ਦੱਸੇ | ਇਸ ਮੌਕੇ ਪ੍ਰੋ. ਪੀ. ਮਸੀਹ ਖਾਲਸਾ ਕਾਲਜ ਅੰਮਿ੍ਤਸਰ ਦੀ ਟੀਮ ਵਲੋਂ ਪਰਾਲੀ ਨੂੰ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਿਖਲਾਈ ਕੈਂਪ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ ਗੁਰਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਆਏ ਹੋਏ ਖੇਤੀਬਾੜੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ | ਸਤਿੰਦਰ ਸਿੰਘ ਏ.ਈ.ਓ. ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ | ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਨਵਦੀਪ ਸਿੰਘ ਏ.ਐ?ਸ.ਆਈ. ਨੇ ਤਕਰੀਬਨ 150 ਕਿਸਾਨਾਂ ਦੀ ਕੈਂਪ ਵਿਚ ਸ਼ਮੂਲੀਅਤ ਕਰਵਾਈ, ਜਿਸ ਵਿਚ ਕਿਸਾਨ ਸੁਖਜਿੰਦਰ ਸਿੰਘ, ਸੁਖਦੇਵ ਸਿੰਘ, ਨਿਰਮਲ ਸਿੰਘ, ਕਰਨਜੀਤ ਸਿੰਘ, ਸੁਰਜੀਤ ਸਿੰਘ,ਜਗਜੀਤ ਸਿੰਘ,ਕੁਲਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਡਾਇਟ ਕੈਰੋਂ ਵਿਖੇ ਵੈਦਿਕ ਗਣਿਤ ਸੈਮੀਨਾਰ ਸਮਾਪਤ <br/> ਅਗਲੀ ਖ਼ਬਰ ਪਿੰਡ ਮੂਸੇ ਵਿਖੇ ਮਨਾਏ ਗਏ ਸਾਲਾਨਾ ਜੋੜ ਮੇਲੇ ਮੌਕੇ ਸਹਿਯੋਗ ਦੇਣ ਵਾਲਿਆਂ ਦੇ ਧੰਨਵਾਦੀ ਹਾਂ- ਭਾਈ ਗੁਰਲਾਲ ਸਿੰਘ <br/...
Ad Position 24