ਤਰਨ ਤਾਰਨ, 25 ਸਤੰਬਰ (ਇਕਬਾਲ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋੋਂ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਮੁਹਿੰਮ 2025 ਸਫਾਈ ਅਭਿਆਨ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਤਰਨ ਤਾਰਨ ਦੇ ਸਹਿਯੋਗ ਨਾਲ ਮੈਗਾ ਸ਼ਰਮਦਾਨ ਇਕ ਦਿਨ, ਇਕ ਘੰਟਾ, ਏਕ ਸਾਥ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਤੇ ਪਿੰਡ ਵਿਚ ਸਾਫ-ਸਫਾਈ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਜਗਦੀਸ਼ ਸਿੰਘ ਜ਼ਿਲ੍ਹਾ ਸੈਨੀਟੇਸ਼ਨ ਅਫਸਰ ਕਮ ਕਾਰਜਕਾਰੀ ਇੰਜੀਨੀਅਰ ਵਲੋੋਂ ਉੱਚੇਚੇ ਤੌਰ 'ਤੇ ਸ਼ਿਰਕਤ ਕੀਤੀ ਗਈ ਅਤੇ ਆਏ ਹੋਏ ਸਾਰੇ ਪ੍ਰਤੀਭਾਗੀਆਂ ਨੂੰ ਆਪਣੇ ਆਲੇ-ਦੁਆਲੇ ਸਾਫ-ਸੁਥਰਾ ਵਾਤਾਵਰਨ ਸਿਰਜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਕਾਰਤਿਕ ਵਰਮਾਨੀ ਉਪ ਮੰਡਲ ਇੰਜੀਨੀਅਰ, ਲੱਕੀ ਨਾਗਪਾਲ ਜੂਨੀਅਰ ਇੰਜੀਨੀਅਰ, ਸੁਖਵਿੰਦਰ ਸਿੰਘ ਬਲਾਕ ਕੋਆਰਡੀਨੇਟਰ, ਜਗਦੀਪ ਸਿੰਘ ਆਈ.ਈ.ਸੀ. ਜ਼ਿਲ੍ਹਾ ਕੁਆਰਡੀਨੇਟਰ ਸਮੂਹ ਫੀਲਡ ਸਟਾਫ ਗ੍ਰਾਮ ਪੰਚਾਇਤ ਪੰਚ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ |