05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡ ਗੰਡੀਵਿੰਡ ਵਿਖੇ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਝਬਾਲ, 25 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹੋਰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਦੇਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਗੰਡੀਵਿੰਡ ਵਿਖੇ ਆਮ ਪਾਰਟੀ ਦੇ ਨੌਜਵਾਨ ਸੀਨੀਅਰ ਆਗੂ ਅਮਨਪ੍ਰੀਤ ਸਿੰਘ ਗੰਡੀਵਿੰਡ ਦੇ ਉੱਦਮ ਸਦਕਾ ਸਿਹਤ ਬੀਮਾ ਸਕੀਮ ਲਈ ਲੋਕਾਂ ਦੀ ਰਜਿਸਟਰੇਸ਼ਨ ਕਰਨ ਲਈ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਅਮਨਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ | ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਸਕੀਮ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹਲਕਾ ਇੰਚਾਰਜ ਹਰਮੀਤ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਕੈਂਪ ਲਗਾਏ ਜਾ ਰਹੇ ਹਨ, ਜਿਸ ਲਈ ਸਮੂਹ ਲੋਕਾਂ ਨੂੰ ਆਪਣੀ ਰਜਿਸਟਰੇਸ਼ਨ ਕਰਵਾ ਕੇ ਲਾਭ ਲੈਣਾ ਚਾਹੀਦਾ ਹੈ ਕਿਉਂਕਿ ਲੋੜ ਪੈਣ ਤੇ ਇਸ ਸਕੀਮ ਤਹਿਤ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਹੋ ਸਕਦਾ ਹੈ | ਇਸ ਮੌਕੇ ਨੰਬਰਦਾਰ ਸੁਰਜੀਤ ਸਿੰਘ, ਗੋਲਡੀ ਗੰਡੀਵਿੰਡ, ਮਨਪ੍ਰੀਤ ਸਿੰਘ ਗੰਡੀਵਿੰਡ, ਪ੍ਰਧਾਨ ਤੀਰਥ ਸਿੰਘ ਗੰਡੀਵਿੰਡ,ਗੋਲਡਨ ਗੰਡੀਵਿੰਡ, ਕਰਨਦੀਪ ਸਿੰਘ ਗੰਡੀਵਿੰਡ ਤੇ ਹੋਰ ਵੀ ਆਮ ਪਾਰਟੀ ਦੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਸਕੰਦਰ ਵਿਖੇ ਅਕਾਲੀ ਦਲ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ <br/> ਅਗਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਕੱਕਾ ਕੰਡਿਆਲਾ ਵਿਖੇ ਸਾਫ਼ ਸਫ਼ਾਈ ਕੀਤੀ <br/>
Ad Position 24