05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 26-09-2025
ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)- ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ ਇਕ ਵਿਅਕਤੀ ਫ਼ਰਾਰ ਹੈ | ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਾ ਕਿ ਉਨ੍ਹਾਂ ਨੇ ਸੂਚਨਾ ਦੇ ਅਧਾਰ 'ਤੇ ਧਰਮਜੀਤ ਸਿੰਘ ਪੁੱਤਰ ਕਿਸ਼ਨ ਸਿੰਘ ਵਾਸੀ ਵਲੀਪੁਰ ਦੇ ਘਰ ਛਾਪੇਮਾਰੀ ਦੌਰਾਨ ਉਥੋਂ 180 ਲੀਟਰ ਲਾਹਣ ਬਰਾਮਦ ਕੀਤੀ ਹੈ, ਜਦਕਿ ਵਿਅਕਤੀ ਫ਼ਰਾਰ ਹੈ | ਇਸੇ ਤਰ੍ਹਾਂ ਵਲਟੋਹਾ ਦੇ ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਿੰਕ ਰੋਡ ਚੀਮਾ ਖੁਰਦ ਵਿਖੇ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ 'ਤੇ ਜਸ਼ਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਵਰਨਾਲਾ ਹਾਲ ਵਾਸੀ ਵਲਟੋਹਾ ਨੂੰ ਕਾਬੂ ਕਰਕੇ ਉਸ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਉਕਤ ਵਿਅਤਕੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਰਜਿਸਟ੍ਰੇਸ਼ਨ ਕੈਂਪਾਂ ਦਾ ਡਿਪਟੀ ਮੈਡੀਕਲ ਕਮਿਸ਼ਨਰ ਨੇ ਲਿਆ ਜਾਇਜ਼ਾ <br/> ਅਗਲੀ ਖ਼ਬਰ ਪਿੰਡ ਚੱਕ ਸਕੰਦਰ ਵਿਖੇ ਅਕਾਲੀ ਦਲ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ <br/>
Ad Position 24