ਤਰਨ ਤਾਰਨ, 25 ਸਤੰਬਰ (ਪਰਮਜੀਤ ਜੋਸ਼ੀ)-ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਕੈਂਪਾਂ ਦਾ ਜਾਇਜਾ ਲਿਆ ਗਿਆ | ਇਸ ਮੌਕੇ ਡਾ. ਚੌਧਰੀ ਵਲੋਂ ਕੈਂਪਾਂ ਵਿਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁੱਖ ਮੰਤਰੀ ਸਿਹਤ ਯੋਜਨਾ ਵਿਚ ਵੱਧ ਤੋਂ ਵੱਧ ਰਜਿਸਟੇ੍ਰਸ਼ਨ ਕਰਵਾਉਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਲੈਣ | ਉਨ੍ਹਾਂ ਕਿਹਾ ਕਿ ਇਸ ਸੰਬੰਧ ਵਿਚ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਯੋਜਨਾ ਵਿਚ ਲੋਕ ਵਧ ਚੜ੍ਹ ਕੇ ਰਜਿਸਟ੍ਰੇਸ਼ਨ ਕਰਵਾ ਰਹੇ ਹਨ | ਇਹ ਸਕੀਮ ਸਾਰੇ ਵਰਗਾਂ ਲਈ ਬਹੁਤ ਹੀ ਲਾਹੇਵੰਦ ਸਕੀਮ ਹੈ ਅਤੇ ਸਿਹਤ ਕਾਰਡ ਰਜਿਸਟ੍ਰੇਸ਼ਨ ਲਈ ਪੰਜਾਬ ਦੇ ਨਿਵਾਸੀਆਂ ਲਈ ਅਧਾਰ ਕਾਰਡ ਅਤੇ ਵੋਟਰ ਕਾਰਡ ਲਾਜ਼ਮੀ ਹੈ | ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਵਿਚ 98 ਕੈਂਪ ਲੱਗੇ ਹਨ, ਜਿਥੇ ਲੋਕਾਂ ਨੇ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ 25 ਸਤੰਬਰ ਤੱਕ 2117 ਫੈਮਿਲੀ ਆਈ. ਡੀ. ਅਤੇ 6220 ਕੁੱਲ ਮੈਂਬਰ ਰਜਿਸਟਰਡ ਹੋ ਚੁੱਕੇ ਹਨ | ਇਸ ਮੌਕੇ ਵਰੁਨ ਸੂਦ ਡਿਸਟਿ੍ਕ ਕੋਆਰਡੀਨੇਟਰ ਆਦਿ ਹਾਜ਼ਰ ਸਨ |