ਝਬਾਲ, 25 ਸਤੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਿੰਡ ਗੰਡੀਵਿੰਡ ਵਿਖੇ ਸਰਪੰਚ ਗੁਰਮੀਤ ਸਿੰਘ ਦੇ ਯਤਨਾਂ ਸਦਕਾ ਲੋਕਾਂ ਦਾ ਭਰਵਾਂ ਇਕੱਠ ਹੋਇਆ | ਇਸ ਮੌਕੇ ਲੋਕਾਂ ਦੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਰੇਤ ਮਾਫੀਆ, ਭੂ ਮਾਫੀਆ ਨੂੰ ਸਰਕਾਰ ਦੀ ਪੁਸ਼ਤ ਪਨਾਹੀ ਪ੍ਰਾਪਤ ਹੈ | ਅਮਨ ਅਤੇ ਕਾਨੂੰਨ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਅਕਾਲੀ ਦਲ ਹੀ ਇਕ ਬਦਲ ਹੈ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੀ ਪੰਜਾਬ ਦਾ ਜਿਥੇ ਵਿਕਾਸ ਹੋ ਸਕਦਾ ਹੈ, ਉਥੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਗੰਡੀਵਿੰਡ ਨੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇਗਾ | ਇਸ ਮੌਕੇ ਸਰਪੰਚ ਗੁਰਮੀਤ ਸਿੰਘ ਵਲੋਂ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਕੰਚਨਪ੍ਰੀਤ ਕੌਰ ਅਤੇ ਸਰਪੰਚ ਮਨਜੀਤ ਕੌਰ ਬਾਠ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਂਬਰ ਬਲਕਾਰ ਸਿੰਘ, ਮੈਂਬਰ ਹਰਪ੍ਰੀਤ ਸਿੰਘ, ਮੈਂਬਰ ਕਸ਼ਮੀਰ ਕੌਰ, ਮੈਂਬਰ ਸੁਖਦੇਵ ਸਿੰਘ, ਮੈਂਬਰ ਸਤਨਾਮ ਸਿੰਘ, ਮੈਂਬਰ ਸੁਖਵਿੰਦਰ ਕੌਰ, ਮੈਂਬਰ ਪਿਆਰ ਕੌਰ, ਮਨਜੀਤ ਸਿੰਘ ਅਸਟ੍ਰੇਲੀਆ ਤੋਂ ਇਲਾਵਾ ਸਾਬਕਾ ਸਰਪੰਚ ਪਰਮਜੀਤ ਸਿੰਘ ਗੱਗੋਬੂਹਾ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸਵਰਗਾਪੁਰੀ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਰਪੰਚ ਸੋਨੂੰ ਬਰਾੜ, ਸਰਪੰਚ ਮਨਜਿੰਦਰ ਸਿੰਘ ਐਮਾ, ਰਾਮ ਸਿੰਘ ਨਾਮਧਾਰੀ, ਡਾਇਰੈਕਟਰ ਦਲਜੀਤ ਸਿੰਘ ਐਮਾ, ਸਰਪੰਚ ਮਨਜੀਤ ਕੌਰ ਬਾਠ, ਸਤਨਾਮ ਸਿੰਘ ਬਾਠ, ਸਰਪੰਚ ਹਰਭਾਲ ਸਿੰਘ ਐਮਾ, ਮਾਸਟਰ ਧਰਮ ਸਿੰਘ, ਡਾ. ਸ਼ਮਸ਼ੇਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ |