05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਐਨ.ਐਸ.ਐਸ. ਯੂਨਿਟ ਵਲੋਂ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 26-09-2025
ਚੋਹਲਾ ਸਾਹਿਬ, 25 ਸਤੰਬਰ (ਬਲਵਿੰਦਰ ਸਿੰਘ)-ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਐਨ.ਐਸ.ਐਸ. ਯੂਨਿਟ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਲੈਕਚਰ ਦਾ ਮਕਸਦ ਵਿਦਿਆਰਥੀਆਂ ਨੂੰ ਸਮਾਜਿਕ ਮੁੱਦਿਆਂ, ਨਾਗਰਿਕ ਅਧਿਕਾਰਾਂ ਅਤੇ ਵੱਖ-ਵੱਖ ਕਾਨੂੰਨਾਂ ਅਤੇ ਪ੍ਰਕਿਰਿਆ ਬਾਰੇ ਜਾਣਕਾਰੀ ਦੇਣਾ ਸੀ | ਇਸ ਸਮਾਗਮ ਵਿਚ ਕਰਮ ਸਿੰਘ (ਏ.ਐਸ.ਆਈ. ਸਾਂਝ ਕੇਂਦਰ) ਅਤੇ ਮੈਡਮ ਕੁਲਜੀਤ ਕੌਰ (ਇੰਚਾਰਜ, ਮਹਿਲਾ ਮਿੱਤਰ ਪੰਜਾਬ ਪੁਲਿਸ) ਮੁੱਖ ਵਕਤਾ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਕਾਲਜ ਦੇ ਐਨ.ਐਸ.ਐਸ. ਕੋਆਰਡੀਨੇਟਰ ਪ੍ਰੋ. ਹਿੰਮਤ ਸਿੰਘ ਵਲੋਂ ਕੀਤੀ ਗਈ | ਉਨ੍ਹਾਂ ਨੇ ਮਹਿਮਾਨਾਂ ਨੂੰ ਕਾਲਜ ਪਹੁੰਚਣ 'ਤੇ ਜੀ ਆਇਆਂ ਕਿਹਾ | ਸਮਾਗਮ ਦੇ ਅੰਤ 'ਤੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਜਗਜੀਤ ਸਿੰਘ ਵਲੋਂ ਧੰਨਵਾਦੀ ਸ਼ਬਦ ਪੇਸ਼ ਕੀਤੇ ਗਏ | ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਪੰਜਾਬ ਪੁਲਿਸ ਦੀ ਟੀਮ, ਕਾਲਜ ਪ੍ਰਬੰਧਨ, ਸਟਾਫ਼ ਅਤੇ ਐਨ.ਐਸ.ਐਸ. ਵਲੰਟੀਅਰਜ਼ ਦਾ ਇਸ ਉਚੇਰੇ ਉਦੇਸ਼ ਵਾਲੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ | ਕਾਲਜ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਨੇ ਕਿਹਾ ਕਿ ਇਹ ਲੈਕਚਰ ਨਾ ਸਿਰਫ ਵਿਦਿਆਰਥੀਆਂ ਲਈ ਸਿੱਖਣਯੋਗ ਰਿਹਾ, ਸਗੋਂ ਉਨ੍ਹਾਂ ਦੇ ਅੰਦਰ ਜਾਗਰੂਕਤਾ ਅਤੇ ਆਤਮ-ਭਰੋਸੇ ਦੀ ਭਾਵਨਾ ਨੂੰ ਵੀ ਮਜ਼ਬੂਤ ਬਣਾਉਣ ਵਾਲਾ ਸਾਬਤ ਹੋਇਆ |

Ad Position 22
No active advertisement
ਪਿਛਲੀ ਖ਼ਬਰ ਐਲਾਨ ਅਤੇ ਲਿਖਤ ਵਾਅਦਿਆਂ ਤੋਂ ਭੱਜਣ ਕਾਰਨ 28 ਨੂੰ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ-ਕੰਪਿਊਟਰ ਅਧਿਆਪਕ ਯੂਨੀਅਨ... ਅਗਲੀ ਖ਼ਬਰ ਮਹਿਲਾ ਵਿੰਗ ਪ੍ਰਧਾਨ ਗੁਰਪ੍ਰੀਤ ਕੌਰ ਵਲੋਂ ਐੱਸ.ਐੱਸ.ਪੀ. ਰਵਜੋਤ ਗਰੇਵਾਲ ਦਾ ਸਨਮਾਨ <br/>
Ad Position 24