05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਐਲਾਨ ਅਤੇ ਲਿਖਤ ਵਾਅਦਿਆਂ ਤੋਂ ਭੱਜਣ ਕਾਰਨ 28 ਨੂੰ ਮੁੱਖ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ-ਕੰਪਿਊਟਰ ਅਧਿਆਪਕ ਯੂਨੀਅਨ <br/>

Ad Position 21
No active advertisement
ਅਜੀਤ ਡੈਸਕ 26-09-2025
ਤਰਨ ਤਾਰਨ, 25 ਸਤੰਬਰ (ਇਕਬਾਲ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਤਾਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਸ਼ੀਤਲ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸ਼੍ਰੀਮਤੀ ਰਾਖੀ ਮੰਨਣ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲਗਪਗ 80 ਦੇ ਕਰੀਬ ਮੀਟਿੰਗਾਂ ਸਬ-ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਹਲਾ ਅਫ਼ਸਰਾਂ ਨਾਲ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿੰਨਾਂ ਵਿਚ ਜੱਥੇਬੰਦੀ ਦੇ ਪੱਲੇ ਲਾਰਿਆ ਤੋਂ ਸਿਵਾਏ ਕੁਝ ਨਹੀਂ ਪਾਇਆ ਭਾਵੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ 'ਤੇ ਪੂਰਨ ਰੂਪ ਵਿਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਤੋਂ ਪਹਿਲਾਂ ਲਾਗੂ ਕਰਨ ਦਾ ਐਲਾਨ ਅਖਬਾਰਾਂ, ਸੋਸ਼ਲ ਮੀਡੀਆ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ-ਵੱਖ ਮੰਚਾਂ ਤੋਂ ਕਈ ਵਾਰ ਕੀਤਾ ਗਿਆ ਸੀ | ਜਿਕਰਯੋਗ ਹੈ ਕਿ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਅੱਜ ਤੱਕ ਸਮੇਂ ਸਿਰ ਤਨਖਾਹਾਂ ਦੇਣ ਵਿਚ ਵੀ ਨਾਕਾਮ ਰਹੀ ਹੈ, ਜਦੋਂਕਿ ਬਾਕੀ ਸਾਰੇ ਮੁਲਾਜ਼ਮਾਂ ਨੂੰ ਹਰ ਮਹੀਨੇ ਦੀ ਪਹਿਲੀ ਜਾਂ ਦੂਜੀ ਤਾਰੀਕ ਨੂੰ ਤਨਖਾਹ ਮਿਲ ਜਾਂਦੀ ਹੈ, ਜਿਸ ਕਾਰਨ ਸੂਬੇ ਦੇ ਸਾਰੇ ਕੰਪਿਊਟਰ ਅਧਿਆਪਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਸਟੇਟ ਪ੍ਰਧਾਨ ਗੁਰਵਿੰਦਰ ਸਿੰਘ, ਜਨਰਲ ਸਕੱਤਰ ਮਨਪ੍ਰੀਤ ਸਿੰਘ ਜਲਾਲਾਬਾਦ, ਗੁਰਪ੍ਰੀਤ ਸਿੰਘ ਸੁੱਗਾ, ਹਰਚੰਦ ਸਿੰਘ, ਪਰਮਜੀਤ ਸਿੰਘ, ਜਸਪ੍ਰੀਤ ਸਿੰਘ ਪਰਵਿੰਦਰ ਸਿੰਘ ਮੁੰਡਾਪਿੰਡ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਤ ਸਮੇਂ ਚੋਰਾਂ ਨੇ ਘਰ 'ਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ ਅਗਲੀ ਖ਼ਬਰ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਦੇ ਐਨ.ਐਸ.ਐਸ. ਯੂਨਿਟ ਵਲੋਂ ਵਿਸ਼ੇਸ਼ ਜਾਗਰੂਕਤਾ ਲੈਕਚਰ ਕਰਵਾਇਆ <br/>
Ad Position 24