05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਬ-ਇੰਸਪੈਕਟਰ ਬਲਜਿੰਦਰ ਸਿੰਘ ਨੇ ਐੱਸ.ਐੱਚ.ਓ. ਖਾਲੜਾ ਵਜੋਂ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 26-09-2025
ਖਾਲੜਾ, 25 ਸਤੰਬਰ (ਜੱਜਪਾਲ ਸਿੰਘ ਜੱਜ)-ਪੁਲਿਸ ਥਾਣਾ ਕੱਚਾ ਪੱਕਾ ਤੋਂ ਬਦਲ ਕੇ ਆਏ ਸਬ ਇੰਸਪੈਕਟਰ ਬਲਜਿੰਦਰ ਸਿੰਘ ਨੇ ਥਾਣਾ ਖਾਲੜਾ ਦੇ ਐੱਸ.ਐੱਚ.ਓ. ਦਾ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਰਵਜੋਤ ਗਰੇਵਾਲ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਇਲਾਕੇ ਵਿਚ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨਾ, ਅਪਰਾਧ ਨੂੰ ਰੋਕਣਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੋਵੇਗਾ | ਉਨ੍ਹਾਂ ਕਿਹਾ ਕਿ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਸਮਾਜ ਵਿਚੋਂ ਅਪਰਾਧ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ | ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਵਿਚ ਪੁਲਿਸ ਦਾ ਸਹਿਯੋਗ ਕਰਨ | ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰਾਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਦੀ ਗਰਾਊਾਡ ਵਿਖੇ ਬੂਟੇ ਲਗਾਏ <br/> ਅਗਲੀ ਖ਼ਬਰ ਰਾਤ ਸਮੇਂ ਚੋਰਾਂ ਨੇ ਘਰ 'ਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ
Ad Position 24