05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਏ.ਆਈ. ਰਾਹੀਂ ਬਣਾਈ ਇਤਰਾਜ਼ਯੋਗ ਵੀਡੀਓ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ- ਦਲਜੀਤ ਐਮਾ <br/>

Ad Position 21
No active advertisement
ਅਜੀਤ ਡੈਸਕ 26-09-2025
ਝਬਾਲ, 25 ਸਤੰਬਰ (ਸੁਖਦੇਵ ਸਿੰਘ)-ਆਰਟੀਫੀਸੀਅਲ ਇੰਟੈਲੀਜੈਂਸ (ਏ.ਆਈ) ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਪ੍ਰਬੰਧ ਦੀ ਇਤਰਾਜ਼ਯੋਗ ਬਣਾਈ ਗਈ ਵੀਡੀਓ ਦਾ ਵਿਰੋਧ ਕਰਦਿਆਂ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਸਕੱਤਰ ਦਲਜੀਤ ਸਿੰਘ ਐਮਾ ਅਤੇ ਖਜਾਨਚੀ ਰਵੇਲ ਸਿੰਘ ਜੌਹਲ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਇਤਰਾਜ਼ਯੋਗ ਵੀਡੀਓ ਬਣਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜੋ ਕਿ ਸਾਨੂੰ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦਾ ਹਨ | ਪਰ ਕੁਝ ਸ਼ਰਾਰਤੀ ਅਨਸਰਾਂ ਵਲੋਂ ਇਤਰਾਜ਼ਯੋਗ ਵੀਡੀਓ ਬਣਾ ਕੇ ਸਿੱਖਾਂ ਦੀ ਆਸਥਾ ਤੇ ਸ਼ਰਧਾ ਭਾਵਨਾ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਵੀ ਇਸ ਮਾਮਲੇ ਵਿਚ ਮੂਕ ਦਰਸ਼ਕ ਬਣੀ ਬੈਠੀ ਹੈ | ਜਦੋਂਕਿ ਸਾਈਬਰ ਕ੍ਰਾਈਮ ਰਾਹੀਂ ਕੁਝ ਹੀ ਸਮੇਂ ਵਿਚ ਅਜਿਹੇ ਅਨਸਰਾਂ ਦਾ ਪਤਾ ਲਗਾਇਆ ਜਾ ਸਕਦਾ ਹੈ | ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਕੋਲੋਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ 5 ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬੁੱਢਾ ਦੀ ਗਰਾਊਾਡ ਵਿਖੇ ਬੂਟੇ ਲਗਾਏ <br/>
Ad Position 24