ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਡਿਪਟੀ ਕਮਿਸਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ ਤਹਿਤ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ ਯੋਗ ਅਗਵਾਈ ਹੇਠ ਅਤੇ ਬਲਾਕ ਖੇਤੀਬਾੜੀ ਅਫਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਨੌਸ਼ਹਿਰਾ ਪਨੂੰਆਂ ਦੇ ਪਿੰਡ ਤੁੜ ਵਿਖੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਢੋਟੀਆਂ ਸੁਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਹਰਿੰਦਰ ਸਿੰਘ ਏ.ਟੀ.ਐੱਮ ਨੇ ਬੋਲਦਿਆਂ ਮਹਿਕਮੇ ਵਿਚ ਚੱਲ ਰਹੀ ਪੀ.ਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਕਿਸਾਨਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿੰਡ ਤੁੜ ਸਰਪੰਚ ਮੁੱਖਬੀਰ ਸਿੰਘ ਅਤੇ ਪਿੰਡ ਤੁੜ ਦੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ |