05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਾਗਰੂਕ ਕਰਨ ਸੰਬੰਧੀ ਪ੍ਰਚਾਰ ਵੈਨਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 26-09-2025
ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹ ਤਰਨ ਤਾਰਨ ਵਲੋਂ ਨੈਸ਼ਨਲ ਗਰੀਨ ਟਿ੍ਬਿਊਨਲ ਅਤੇ ਕਮਿਸ਼ਨ ਆਫ ਏਅਰ ਕੁਆਲਟੀ ਮੈਨੇਜ਼ਮੈਂਟ ਨਵੀ ਦਿੱਲੀ ਰਾਹੀਂ ਜਾਰੀ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਆਈ.ਈ.ਸੀ. ਗਤੀਵਿਧੀਆਂ ਦੇ ਪਲਾਨ ਅਨੁਸਾਰ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ 4 ਪ੍ਰਚਾਰ ਵੈਨਾਂ ਜ਼ਿਲ੍ਹੇ ਦੇ 4 ਬਲਾਕਾਂ ਗੰਡੀਵਿੰਡ, ਨੌਸ਼ਹਿਰਾਂ ਪੰਨੂਆਂ, ਤਰਨ ਤਾਰਨ ਅਤੇ ਖਡੂਰ ਸਾਹਿਬ ਵਿਚ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਚਲਾਈਆ ਗਈਆ, ਜੋ ਕਿ ਇਨ੍ਹਾਂ ਬਲਾਕਾਂ ਦੇ ਹਰੇਕ ਪਿੰਡ ਵਿਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨਗੀਆਂ | ਇਨ੍ਹਾਂ ਵੈਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋੋਂ ਇਕ ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜਿਆ ਗਿਆ ਹੈ, ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਜਾਗਰੂਕ ਕਰਨਗੇ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋੋਂ ਸੁਚੱਜੇ ਕਦਮ ਚੁੱਕੇ ਜਾ ਰਹੇ ਹਨ | ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹੇ ਵਿਚ ਵਾਢੀ ਦੇ ਅਨੁਸਾਰ ਪਹਿਲੇ ਗੇੜ ਵਿਚ 4 ਬਲਾਕਾਂ ਵਿਚ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਹਨ ਅਤੇ ਬਾਕੀ ਰਹਿੰਦੇ ਬਲਾਕਾਂ ਵਿਚ ਲਗਾਤਾਰਤਾ ਵਿਚ ਵੈਨਾਂ ਚਲਾਈਆਂ ਜਾਣਗੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ (ਜਨਰਲ), ਮੁੱਖ ਮੰਤਰੀ ਫੀਲਡ ਅਫਸਰ ਕਰਨਵੀਰ ਸਿੰਘ, ਸਮੂਹ ਬਲਾਕ ਖੇਤੀਬਾੜੀ ਅਫਸਰ ਜ਼ਿਲ੍ਹਾ ਤਰਨ ਤਾਰਨ, ਪ੍ਰਾਜੈਕਟ ਡਾਇਰੈਕਟਰ ਆਤਮਾ ਵਿਕਰਮ ਸੂਦ, ਡਿਪਟੀ ਪ੍ਰਾਜੈਕਟ ਡਾਇਰੈਕਟਰ ਆਤਮਾ ਸਰਬਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਰਮਨਦੀਪ ਸਿੰਘ, ਜੂਨੀਅਰ ਤਕਨੀਸ਼ੀਅਨ ਸੁਖਬੀਰ ਸਿੰਘ ਅਤੇ ਖੇਤੀਬਾੜੀ ਸਟਾਫ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਕੌਂਸਲ ਵਲੋਂ ਸਮੂਹਿਕ ਸ਼ਾਦੀਆਂ ਸਮਾਗਮ ਸੰਬੰਧੀ ਮੀਟਿੰਗ <br/> ਅਗਲੀ ਖ਼ਬਰ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਜਿਲ੍ਹਾ ਤਰਨ ਤਾਰਨ ਦਾ ਦੌਰਾ <br/>
Ad Position 24