05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਜ਼ੋਨਲ ਕਲਾ ਉਤਸਵ 'ਚ ਕੀਤਾ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 26-09-2025
ਗੋਇੰਦਵਾਲ ਸਾਹਿਬ, 25 ਸਤੰਬਰ (ਸਕੱਤਰ ਸਿੰਘ ਅਟਵਾਲ)- ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜੋਨਲ ਪੱਧਰੀ ਕਲਾ ਉਤਸਵ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਕਈ ਵੰਨਗੀਆਂ ਦੇ ਮੁਕਾਬਲੇ ਸਨ | ਇਹ ਮੁਕਾਬਲੇ ਵਿਦਿਆਰਥੀਆਂ ਦੀ ਸੁਹਜ ਕਲਾ ਨੂੰ ਨਿਖਾਰਨ ਲਈ ਸੰਗੀਤ ਦੇ ਗਾਇਨ ਵਾਧਨ ਅਤੇ ਨਾਚ ਆਦਿਕ ਕਲਾਵਾਂ ਦੀ ਪੇਸ਼ਕਾਰੀ ਅਤੇ ਰੰਗ ਮੰਚ ਦੀ ਨਾਟਕ ਵਿਧਾ ਨਾਲ ਵੀ ਸੰਬੰਧਿਤ ਸਨ | ਜ਼ਿਲ੍ਹਾ-ਪੱਧਰੀ ਮੁਕਾਬਲਿਆਂ ਵਿਚ ਵੋਕਲ ਮਿਊਜਿਕ ਗਰੁੱਪ ਦੀ ਭਗਤੀ ਸੰਗੀਤ ਸ਼੍ਰੇਣੀ ਵਿਚ ਪਹਿਲੇ ਦਰਜੇ 'ਤੇ ਆਉਣ ਤੋਂ ਬਾਅਦ ਹੁਣ ਜੋਨਲ ਪੱਧਰੀ ਮੁਕਾਬਲੇ ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਸ੍ਰੀ ਅੰਮਿ੍ਤਸਰ ਵਿਖੇ ਕਰਵਾਏ ਗਏ, ਜਿਸ ਵਿਚ ਬਹੁਤ ਹੀ ਸਖ਼ਤ ਮੁਕਾਬਲੇ ਦੇ ਬਾਵਜੂਦ ਤਰਨ ਤਾਰਨ ਜ਼ਿਲ੍ਹੇ ਦੀ ਅਗਵਾਈ ਕਰਦਿਆਂ ਗੁਰੂ ਅਮਰਦਾਸ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੇ ਸੰਗੀਤ ਅਧਿਆਪਕ ਹਰਜੀਤ ਸਿੰਘ ਦੁਆਰਾ ਤਿਆਰ ਕਰਵਾਈ ਭਗਤੀ ਸੰਗੀਤ ਦੀ ਪੇਸ਼ਕਾਰੀ ਬਹੁਤ ਹੀ ਬਾਕਮਾਲ ਢੰਗ ਨਾਲ ਪੇਸ਼ ਕਰਕੇ ਇਸ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸ਼ਾਨਦਾਰ ਪ੍ਰਾਪਤੀ ਤੋਂ ਖੁਸ਼ ਹੁੰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਮਨੀਸ਼ਾ ਸੂਦ ਨੇ ਭਗਤੀ ਸੰਗੀਤ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਅਤੇ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਭਰਾ ਵਿਖੇ ਪਰਾਲੀ ਪ੍ਰਬੰਧਨ ਕਿਸਾਨ ਸਿਖਲਾਈ ਕੈਂਪ <br/> ਅਗਲੀ ਖ਼ਬਰ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਨੇ 69ਵੀਆਂ ਸਕੂਲ ਖੇਡਾਂ 'ਚੋਂ ਹਾਸਿਲ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ...
Ad Position 24