14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਲੋਕ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 27-09-2025
ਝਬਾਲ, 26 ਸਤੰਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਤਰਨ ਤਾਰਨ ਤੋਂ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਮੌਜੂਦਾ ਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲਿਆਂ ਵਿਚ ਮੌਜੂਦਾ ਪੰਚਾਇਤ ਮੈਂਬਰ ਸੁੱਚਾ ਸਿੰਘ, ਸਾਬਕਾ ਮੈਂਬਰ ਸੁਖਵਿੰਦਰ ਸਿੰਘ, ਮੁਖਵਿੰਦਰ ਸਿੰਘ, ਪ੍ਰਧਾਨ ਜਗਜੀਤ ਸਿੰਘ, ਗੱਜਣ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਆਦਿ ਨੂੰ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਐ?ਸ.ਸੀ. ਮੋਰਚਾ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ, ਓ.ਬੀ.ਸੀ. ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਮਾ. ਬਲਦੇਵ ਸਿੰਘ ਮੰਡ, ਸਾਬਕਾ ਸਰਪੰਚ ਸੁਖਦੇਵ ਸਿੰਘ ਅਤੇ ਹੋਰ ਵੀ ਪਾਰਟੀ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਕਾਲਜ ਬੀੜ ਸਾਹਿਬ ਦਿਨੋਂ-ਦਿਨ ਤਰੱਕੀ ਦੀਆਂ ਮੰਜ਼ਿਲਾਂ ਨੂੰ ਛੂਹ ਰਿਹਾ-ਪਿ੍ੰਸੀਪਲ ਕਰਨਜੀਤ ਸਿੰਘ, ਸਕੱਤਰ ਜਗ... ਅਗਲੀ ਖ਼ਬਰ ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਲੋਕ ਖਫ਼ਾ <br/>
Ad Position 24