ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੀ.ਐੱਸ.ਟੀ.'ਚ ਵੱਡੀ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਅਨਮੋਲ ਤੋਹਫ਼ਾ ਦਿੱਤਾ ਹੈ, ਜਿਸ ਨਾਲ ਹਰੇਕ ਵਰਗ ਨੂੰ ਵੱਡੀ ਰਾਹਤ ਪ੍ਰਾਪਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਯੁਵਾ ਮੋਰਚਾ ਦੇ ਸਕੱਤਰ ਤਰੁਣ ਜੋਸ਼ੀ ਨੇ ਗੱਲਬਾਤ ਦੌਰਾਨ ਕੀਤਾ | ਤਰੁਣ ਜੋਸ਼ੀ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਚੱਲਦਿਆਂ ਕੇਂਦਰ ਸਰਕਾਰ ਵਲੋਂ 1600 ਕਰੋੜ ਦੀ ਰਾਸ਼ੀ ਦੇਣ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲੇਗੀ |