14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 27-09-2025
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੇ ਦੱਸਿਆ ਕਿ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ਲਿੰਕ ਰੋਡ ਪਿੰਡ ਭੁੱਲਰ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਸਤਨਾਮ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਰੈਸ਼ੀਆਣਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਗੁਰਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਬਿੱਲਿਆਂਵਾਲਾ ਪੁੱਲ ਚੋਹਲਾ ਸਾਹਿਬ ਵਿਖੇ ਨਾਕਾਬੰਦੀ ਦੌਰਾਨ ਇਕ ਪਲਾਸਟਿਕ ਦੀ ਕੈਨੀ ਹੱਥ ਵਿਚ ਫ਼ੜੀ ਆ ਰਹੇ ਹਰਦਿਆਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਰਾਣੀਵਲਾਹ ਨੂੰ ਕਾਬੂ ਕਰਕੇ ਜਦੋਂ ਕੈਨੀ ਚੈੱਕ ਕੀਤੀ ਗਈ ਤਾਂ ਉਸ ਵਿਚੋਂ 15 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਡਲੀਰੀ ਨਜ਼ਦੀਕ ਨਾਕਾਬੰਦੀ ਦੌਰਾਨ ਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਡਲੀਰੀ ਨੂੰ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ.ਗਰੇਵਾਲ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਝਬਾਲ ਖੇਤਰ ਵਿਚ ਮੋਟਰਸਾਈਕਲ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਪਾਈ ਦਹਿਸ਼ਤ, ਲੋਕ ਘਰਾਂ ਅੰਦਰ ਰਹਿਣ ਲਈ ਹੋਏ ਮਜ਼ਬੂਰ <br... ਅਗਲੀ ਖ਼ਬਰ ਮੋਦੀ ਸਰਕਾਰ ਨੇ ਜੀ.ਐੱਸ.ਟੀ.'ਚ ਕਟੌਤੀ ਕਰਕੇ ਦੇਸ਼ ਵਾਸੀਆਂ ਨੂੰ ਦਿੱਤਾ ਤੋਹਫਾ-ਤਰੁਣ ਜੋਸ਼ੀ
Ad Position 24