14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 29 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਤੇ ਸਵੈ-ਰੁਜ਼ਗਾਰ ਕੈਂਪ <br/>

Ad Position 21
No active advertisement
ਅਜੀਤ ਡੈਸਕ 27-09-2025
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇੇਂਡੂ ਵਿਕਾਸ) ਸੰਦੀਪ ਮਲਹੋਤਰਾ ਦੀ ਰਹਿਨੁਮਾਈ ਹੇਠ 29 ਸਤੰਬਰ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਕਮਰਾ ਨੰਬਰ 115 ਪਹਿਲੀ ਮੰਜ਼ਿਲ, ਡੀ.ਸੀ ਦਫਤਰ ਕੰਪਲੈਕਸ ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਅਤੇ ਸਵੈ-ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਵਿਕਰਮਜੀਤ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਤਰਨ ਤਾਰਨ ਵਲੋਂ ਦੱਸਿਆ ਗਿਆ ਕਿ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ, ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਡਿਪਟੀ ਡਾਇਰੈਕਟਰ ਮੱਛੀ ਪਾਲਣ, ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਜਿਲ੍ਹਾ ਮੈਨੇਜਰ ਐੱਸ.ਸੀ.ਐੱਫ.ਸੀ, ਲੀਡ ਜ਼ਿਲ੍ਹਾ ਮੈਨੇਜਰ ਤਰਨ ਤਾਰਨ ਦੇ ਸਹਿਯੋਗ ਨਾਲ ਸਵੈ-ਰੁਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਕੈਂਪ ਵਿਚ ਵੱਖ-ਵੱਖ ਵਿਭਾਗਾਂ ਵਲੋਂ ਉਪਲੱਬਧ ਸਵੈ-ਰੁਜ਼ਗਾਰ ਸਕੀਮਾਂ, ਟ੍ਰੇਨਿੰਗ, ਰੁਜ਼ਗਾਰ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਪੁਖਰਾਜ ਹਰਬਲ ਕੰਪਨੀ ਭਾਗ ਲੈ ਰਹੀ ਹੈ | ਕੰਪਨੀ ਨੂੰ ਸੇਲਜ਼ ਅਡਵਾਇਜਰਾਂ ਦੀ ਲੋੜ ਹੈ, ਘੱਟੋ-ਘੱਟ ਯੋਗਤਾ 12 ਵੀਂ ਪਾਸ (ਤਨਖਾਹ 15 ਹਜ਼ਾਰ ਤੋਂ 20 ਹਜ਼ਾਰ ਰੁਪਏ, ਉਮਰ ਹੱਦ 18 ਤੋਂ 30 ਸਾਲ) ਹੈ, ਕੇਵਲ ਲੜਕੀਆਂ ਉਮੀਦਵਾਰਾ ਦੀ ਲੋੜ ਹੈ | ਜਾਣਕਾਰੀ ਦਿੰਦੇ ਹੋਏ ਵਿਕਰਮਜੀਤ ਜ਼ਿਲ੍ਹਾ ਰੁਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵਲੋਂ ਬੇਰੁਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ |

Ad Position 22
No active advertisement
ਪਿਛਲੀ ਖ਼ਬਰ ਝਬਾਲ ਪੁਖ਼ਤਾ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ <br/> ਅਗਲੀ ਖ਼ਬਰ ਬਾਬਾ ਸੁੱਖਾ ਸਿੰਘ ਅਤੇ ਬਾਬਾ ਨੰਦ ਸਿੰਘ ਮੁੰਡਾ ਪਿੰਡ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਮਸਲਿਆਂ 'ਤੇ ਵਿਚਾਰ ਵਟਾਂਦਰਾ...
Ad Position 24