14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਝਬਾਲ ਪੁਖ਼ਤਾ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 27-09-2025

ਝਬਾਲ, 26 ਸਤੰਬਰ (ਸੁਖਦੇਵ ਸਿੰਘ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਸੂਬਾਈ ਆਗੂ ਕਾਮਰੇਡ ਜਸਬੀਰ ਸਿੰਘ ਝਬਾਲ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਰਨ ਤਾਰਨ ਤਹਿਸੀਲ ਦੇ ਜਰਨਲ ਸੈਕਟਰੀ ਕਾਮਰੇਡ ਮਨਜੀਤ ਸਿੰਘ ਝਬਾਲ ਦੀ ਪ੍ਰਧਾਨਗੀ ਹੇਠ ਝਬਾਲ ਪੁਖ਼ਤਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਮਰੇਡ ਮਨਜੀਤ ਸਿੰਘ ਝਬਾਲ ਨੇ ਕਿਹਾ ਕਿ ਮਿਹਨਤਕਸ਼ ਲੋਕਾਂ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਧਰਮ, ਜਾਤ, ਭਾਸ਼ਾ ਤੇ ਖੇਤਰ ਦੇ ਆਧਾਰ 'ਤੇ ਵੰਡਿਆ ਜਾ ਰਿਹਾ ਹੈ | ਉਨ੍ਹਾਂ ਨੇ ਗਰੀਬਾਂ ਤੇ ਮਜ਼ਦੂਰਾਂ 'ਤੇ ਹੋ ਰਹੇ ਅੱਤਿਆਚਾਰ ਨੂੰ ਰੋਕਣ, ਗੂੰਗੀ ਤੇ ਬੋਲੀਂ ਸਰਕਾਰ ਨੂੰ ਜਗਾਉਣ ਅਤੇ ਮਜ਼ਦੂਰ ਵਰਗ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ | ਇਸ ਮੌਕੇ ਝਬਾਲ ਵਿਖੇ ਨਵੇਂ ਦਫਤਰ ਦਾ ਉਦਘਾਟਨ ਵੀ ਕੀਤਾ ਗਿਆ | ਇਸ ਮੌਕੇ ਕਾਮਰੇਡ ਕੁਲਦੀਪ ਸਿੰਘ ਝਬਾਲ, ਕਾਮਰੇਡ ਦਲਜੀਤ ਸਿੰਘ, ਕਾਮਰੇਡ ਸੁਖਦੇਵ ਸਿੰਘ, ਕਾਮਰੇਡ ਸਾਹਿਬ ਸਿੰਘ, ਕਾਮਰੇਡ ਸੁਖਵਿੰਦਰ ਸਿੰਘ ਸੁੱਖਾ, ਕਾਮਰੇਡ ਪ੍ਰਕਾਸ਼ ਸਿੰਘ, ਕਾਮਰੇਡ ਸਤਨਾਮ ਸਿੰਘ, ਕਾਮਰੇਡ ਸੁਖਜੀਤ ਸਿੰਘ, ਬਲਵਿੰਦਰ ਸਿੰਘ ਭੱਟੀ, ਬਲਕਾਰ ਸਿੰਘ ਭੱਟੀ, ਬਲਵਿੰਦਰ ਸਿੰਘ ਭੱਟੀ, ਬਾਬਾ ਬਲਵਿੰਦਰ ਸਿੰਘ, ਦਿਲਬਾਗ ਸਿੰਘ, ਨੰਬਰਦਾਰ ਹਰਬੰਸ ਸਿੰਘ, ਚਰਨਜੀਤ ਕੌਰ, ਸਰਬਜੀਤ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਅਮਰਜੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਸ਼ਨੀਵਾਰ ਅਤੇ ਐਤਵਾਰ ਵੀ ਲੋਕ ਲਗਾਤਾਰ ਕਰਵਾ ਸਕਦੇ ਹਨ ਰਜਿ... ਅਗਲੀ ਖ਼ਬਰ ਬੇਰੁਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 29 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਤੇ ਸਵੈ-ਰੁਜ਼ਗ...
Ad Position 24