14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਅਤੇ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 27-09-2025
ਤਰਨ ਤਾਰਨ, 26 ਸਤੰਬਰ (ਹਰਿੰਦਰ ਸਿੰਘ)-ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਵਿਚ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਹੈਰੋਇਨ ਅਤੇ ਮੋਬਾਈਲ ਫੋਨ ਬਰਾਮਦ ਹੋਏ ਹਨ | ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਚਾਰ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਜਗਰੂਪ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਕਾਲੇ ਪਾਸੋਂ 7.4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਨੇ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਵਾਰਡ ਨੰਬਰ 9 ਦੀ ਬੈਰਕ ਨੰਬਰ 1 ਵਿਚ ਬੰਦ ਹਵਾਲਾਤੀ ਗੁਰਵਿੰਦਰ ਸਿੰਘ ਪੁੱਤਰ ਸੁਖਵੀਰ ਸਿੰਘ ਵਾਸੀ ਜੱਲੂਵਾਲ ਪਾਸੋਂ 2 ਕੀਪੈਡ ਸਮੇਤ ਸਿੰਮ ਸਮੇਤ 1 ਹੈਡਫੋਨ ਬਰਾਮਦ ਹੋਏ ਹਨ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਵਾਰਡ ਨੰਬਰ 8 ਦੀ ਬੈਰਕ ਨੰਬਰ 6 ਵਿਚ ਬੰਦ ਹਵਾਲਾਤੀ ਜੁਗਰਾਜ ਸਿੰਘ ਪੁੱਤਰ ਪਵਿੱਤਰ ਸਿੰਘ ਵਾਸੀ ਮੋਦੇ ਪਾਸੋਂ 1 ਟੱਚ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੀ ਵਾਰਡ ਨੰਬਰ 2 ਦੀ ਬੈਰਕ ਨੰਬਰ 4 ਵਿਚ ਬੰਦ ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਵਿੰਦਰ ਸਿੰਘ ਵਾਸੀ ਪੱਟੀ ਪਾਸੋਂ 1 ਟੱਚ ਫੋਨ ਸਮੇਤ ਸਿੰਮ ਬਰਾਮਦ ਹੋਇਆ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਬੀ.ਡੀ.ਪੀ.ਓ. ਭਿੱਖੀਵਿੰਡ ਨਿਸ਼ਾਨ ਸਿੰਘ ਵਲੋਂ ਆਹੁਦਾ ਸੰਭਾਲਣ 'ਤੇ ਸਵਾਗਤ <br/> ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਸ਼ਨੀਵਾਰ ਅਤੇ ਐਤਵਾਰ ਵੀ ਲੋਕ ਲਗਾਤਾਰ ਕਰਵਾ ਸਕਦੇ ਹਨ ਰਜਿ...
Ad Position 24