14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਹਨ ਬੱਚਿਆਂ ਦੇ ਧਾਰਮਿਕ ਮੁਕਾਬਲੇ <br/>

Ad Position 21
No active advertisement
ਅਜੀਤ ਡੈਸਕ 27-09-2025
ਖਾਲੜਾ, 26 ਸਤੰਬਰ (ਜੱਜਪਾਲ ਸਿੰਘ ਜੱਜ)-ਖਾਲਸਾ ਪੰਥ ਵਲੋਂ ਸਮੇਂ ਸਮੇਂ 'ਤੇ ਗੁਰੂ ਸਾਹਿਬਾਨਾਂ ਦੇ ਜੀਵਨ ਨਾਲ ਸੰਬੰਧਿਤ ਸ਼ਤਾਬਦੀਆਂ ਮਨਾਉਣ ਦੀ ਪ੍ਰੰਪਰਾ ਲੰਮੇ ਅਰਸੇ ਤੋਂ ਚੱਲਦੀ ਆ ਰਹੀ ਹੈ | ਇਨ੍ਹਾਂ ਸ਼ਤਾਬਦੀਆਂ ਨੂੰ ਮਨਾਉਣ ਦਾ ਮੁੱਖ ਮਕਸਦ ਗੁਰੂ ਉਪਦੇਸ਼ਾਂ ਨੂੰ ਮਨੁੱਖੀ ਜੀਵਨ ਅੰਦਰ ਸਦੈਵ ਕਾਲ ਲਈ ਘੜ੍ਹ ਕਰ ਦੇਣਾ, ਤਾਂ ਜੋ ਮਨੁੱਖ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਕਮਾ ਕੇ ਆਪਣਾ ਜੀਵਨ ਗੁਰ ਅਨੁਸਾਰੀ ਕਰ ਸਕੇ | ਇਨ੍ਹਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਇਸ ਸਾਲ ਦੇ ਸਾਰੇ ਸਮਾਗਮ ਨਵੰਬਰ ਮਹੀਨੇ ਵਿਚ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੀ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤੇ ਗਏ ਹਨ | ਇਸ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ 30 ਸਤੰਬਰ ਦਿਨ ਮੰਗਲਵਾਰ ਨੂੰ ਬਾਬਾ ਸੁਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਝਾੜ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਪੱਟੀ ਦੇ ਮੈਂਬਰ ਭਾਈ ਖੁਸ਼ਵਿੰਦਰ ਸਿੰਘ ਭਾਟੀਆ ਹੋਰਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਝਾੜ ਸਾਹਿਬ ਪਾਤਸ਼ਾਹੀ ਪੰਜਵੀਂ ਛੇਵੀਂ ਪਿੰਡ ਕੈਰੋਂ ਵਿਖੇ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਬੱਚਿਆਂ ਦੇ ਦਸਤਾਰ, ਦੁਮਾਲਾ, ਲੰਮੇ ਕੇਸ ਅਤੇ ਸਵਾਲ ਜਵਾਬ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿਚ ਪੰਜਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ | ਭਾਗ ਲੈਣ ਵਾਲੇ ਬੱਚਿਆਂ ਲਈ ਮੁਕਾਬਲਿਆਂ ਵਾਸਤੇ ਲੋੜੀਂਦੀ ਸਮੱਗਰੀ ਆਪਣੀ ਲੈ ਕੇ ਆਉਣੀ ਹੋਵੇਗੀ, ਜਿਵੇਂ ਦਸਤਾਰ, ਦੁਮਾਲਾ, ਸ਼ੀਸ਼ਾ, ਬਾਜ, ਕੰਘਾ, ਪਿੰਨ ਆਦਿ | ਸੋ ਸੁਸਾਇਟੀ ਦੇ ਸਮੂਹ ਵੀਰਾਂ ਦੇ ਵਲੋਂ ਇਲਾਕਾ ਨਿਵਾਸੀਆਂ ਨੂੰ ਆਪਣੇ ਬੱਚਿਆਂ ਸਮੇਤ ਇਨ੍ਹਾਂ ਮੁਕਾਬਲਿਆਂ ਵਿਚ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਸੀ | ਇਸ ਮੌਕੇ ਗੁਰੂ ਕਾ ਲੰਗਰ ਅਤੇ ਚਾਹ ਪਾਣੀ ਅਟੁੱਟ ਵਰਤੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵਲੋਂ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਸੰਬੰਧੀ ਕੀਤਾ ਜਾਗਰੂਕ <br/> ਅਗਲੀ ਖ਼ਬਰ ਖੇਮਕਰਨ 'ਚ ਸ੍ਰੀ ਰਾਮ ਲੀਲਾ ਦੀ ਚੌਥੀ ਨਾਈਟ ਦਾ ਉਦਘਾਟਨ ਸਾਬਕਾ ਕੌਂਸਲਰ ਖੇੜਾ ਨੇ ਕੀਤਾ <br/>
Ad Position 24